ਬਠਿੰਡੇ ਚ ਹੋਈ ਅੰਨ੍ਹੇਵਾਹ ਫਾਇਰਿੰਗ, 2 ਲੋਕਾਂ ਦੀ ਮੌਤ, 1 ਜ਼ਖ਼ਮੀ

ਬਠਿੰਡਾ ਤੇ ਪਿੰਡ ਕੋਠਾ ਗੁਰੂ ਕਾ ਤੋਂ ਵੱਡੀ ਖ਼ਬਰ ਆ ਰਹੀ ਹੈ। ਵਿਅਕਤੀ ਨੇ ਕੋਠੇ ਤੇ ਚੜ੍ਹ ਕੇ ਰਾਹਗੀਰਾਂ ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਦਾ ਸਮਾਚਾਰ ਮਿਲੀਆ ਹੈ। ਦਸਿਆ ਜਾਂਦਾ ਹੈ ਕਿ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ […]

Share:

ਬਠਿੰਡਾ ਤੇ ਪਿੰਡ ਕੋਠਾ ਗੁਰੂ ਕਾ ਤੋਂ ਵੱਡੀ ਖ਼ਬਰ ਆ ਰਹੀ ਹੈ। ਵਿਅਕਤੀ ਨੇ ਕੋਠੇ ਤੇ ਚੜ੍ਹ ਕੇ ਰਾਹਗੀਰਾਂ ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਦਾ ਸਮਾਚਾਰ ਮਿਲੀਆ ਹੈ। ਦਸਿਆ ਜਾਂਦਾ ਹੈ ਕਿ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲਿਆਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਵਜੋਂ ਹੋਈ ਹੈ। ਉਥੇ ਹੀ ਮੁਲਜ਼ਮ ਗੁਰਸ਼ਰਨ ਸਿੰਘ ਨੇ ਫਾਇਰਿੰਗ ਕੀਤੀ ਸੀ। ਕੁਲਦੀਪ ਸਿੰਘ ਜ਼ਖ਼ਮੀ ਦਸਿਆ ਜਾ ਰਿਹਾ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ 35 ਰਾਊਂਡ ਫਾਇਰਿੰਗ ਹੋਈ ਹੈ। ਮੁਲਜ਼ਮ ਦੇ ਪਰਿਵਾਰ ਵਿੱਚ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਫਾਇਰਿੰਗ ਦੇ ਕਾਰਨ ਪਿੰਡ ਕੋਠਾ ਗੁਰੂ ਕਾ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੇ ਘਰਾਂ ਵਿੱਚ ਲੁਕ ਗਏ। ਕੋਈ ਘਰੋਂ ਬਾਹਰ ਨਹੀਂ ਨਿਕਲਿਆ।

ਪਰਿਵਾਰ ਵਿਚਾਲੇ ਜ਼ਮੀਨੀ ਵਿਵਾਦ ਦਾ ਹੈ ਮਾਮਲਾ

ਜਾਣਕਾਰੀ ਦੇ ਮੁਤਾਬਿਕ ਮਾਮਲਾ ਚਾਚੇ-ਤਾਯੇ ​​ਦੇ ਪਰਿਵਾਰ ਵਿਚਾਲੇ ਜ਼ਮੀਨੀ ਵਿਵਾਦ ਦਾ ਹੈ। ਗੁਰਸ਼ਰਨ ਸਿੰਘ ਸ਼ੁੱਕਰਵਾਰ ਦੁਪਹਿਰ 12 ਬੋਰ ਦੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਹਰ ਰਾਹਗੀਰ ਨੂੰ ਨਿਸ਼ਾਨਾ ਬਣਾਇਆ। ਗੋਲੀ ਲੱਗਣ ਕਾਰਨ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਦੀ ਮੌਤ ਹੋ ਗਈ। ਕੁਲਦੀਪ ਸਿੰਘ ਪੁੱਤਰ ਜ਼ੈਲ ਸਿੰਘ ਜ਼ਖ਼ਮੀ ਹੈ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੁਲਜ਼ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਬਾਕੀ ਲੋਕ ਵੀ ਭੱਜ ਗਏ। ਸੀਆਈਏ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਐੱਸਐੱਸਪੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗੋਲੀ ਮਾਰਨ ਵਾਲੇ ਨੇ ਚਾਚੇ ਦੇ ਮੁੰਡੇ ‘ਤੇ ਗੋਲੀ ਚਲਾਈ ਹੈ। ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਤਾਂ ਫਾਇਰਿੰਗ ਕਰ ਰਹੇ ਸੀਰਾ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Tags :