ਪੰਜਾਬ 'ਚ ਸਵਾਈਨ ਫਲੂ ਨੂੰ ਲੈਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੂੰ ਚੌਕਸ ਰਹਿਣ ਦੇ ਹੁਕਮ

ਸਰਕਾਰ ਨੇ ਹਰ ਜ਼ਿਲ੍ਹੇ ਦੇ ਸਿਵਲ ਸਰਜਨਾਂ ਅਤੇ ਹੋਰ ਮੈਡੀਕਲ ਕਾਲਜਾਂ ਨੂੰ ਵੀ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਚੀਨ ਵਿੱਚ ਫੈਲ ਰਹੀ ਸਵਾਈਨ ਫਲੂ ਦੀ ਬਿਮਾਰੀ ਨੂੰ ਲੈ ਕੇ ਸੂਬਾ ਸਰਕਾਰ ਨੇ ਸਿਹਤ ਵਿਭਾਗ ਨੂੰ ਵੀ ਅਲਰਟ ਰਹਿਣ ਦੇ ਹੁਕਮ ਦਿੱਤੇ ਹਨ।

Share:

 

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦੇ ਕੇ ਅਲਰਟ ਰਹਿਣ ਲਈ ਕਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਮੌਸਮ ਵਿੱਚ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਸਾਹ ਦੀਆਂ ਬਿਮਾਰੀਆਂ ਦੇ ਵਧਣ ਦੇ ਮੱਦੇਨਜ਼ਰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ। ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਵੀ ਸੁਝਾਈ।

 

ਆਈਸੋਲੇਸ਼ਨ ਵਾਰਡ ਬਣਾਉਣ ਦੇ ਨਿਰਦੇਸ਼

ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਓਪੀਡੀ ਵਿੱਚ ਵੱਖਰੇ ਫਲੂ ਕਾਰਨਰ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਤਜਰਬੇਕਾਰ ਪੈਰਾ-ਮੈਡੀਕਲ ਸਟਾਫ਼ ਰੱਖਿਆ ਜਾਵੇਗਾ। ਇਸ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦੱਸ ਦਈਏ ਕਿ ਫਲੂ ਕਾਰਨਰ ਦੇ ਨਾਲ-ਨਾਲ ਹਸਪਤਾਲ 'ਚ ਆਕਸੀਜਨ ਸਪਲਾਈ ਅਤੇ ਆਈਸੋਲੇਸ਼ਨ ਵਾਰਡ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਮੰਤਰੀ ਨੇ ਇਸ ਗੰਭੀਰ ਛੂਤ ਵਾਲੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਈਐਲਆਈ ਪ੍ਰਾਈਵੇਟ ਹਸਪਤਾਲ ਵੀ ਸ਼ੱਕੀ ਰਿਪੋਰਟਾਂ ਸਰਕਾਰ ਨੂੰ ਭੇਜਣਗੇ

 

ਇਨਫਲੂਐਂਜ਼ਾ ਇੱਕ ਨੋਟੀਫਾਈਡ ਬਿਮਾਰੀ

ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ, ਐਚ1-ਐਨ1 ਅਤੇ ਐਚ3-ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹ ਨੋਟੀਫਿਕੇਸ਼ਨ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਭੇਜ ਕੇ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਕੀਤੀ ਜਾਵੇ।

 

ਇਹ ਵੀ ਪੜ੍ਹੋ