ਮਹਿੰਗਾਈ ਦੇ ਦੌਰ ਵਿੱਚ ਕੇਂਦਰ ਵਲੋਂ ਵੱਡੀ ਰਾਹਤ, ਹੁਣ ਮਿਲੇਗਾ ਸਸਤਾ ਆਟਾ

ਮਹਿੰਗਾਈ ਦੇ ਦੌਰ ਵਿੱਚ ਆਮ ਆਦਮੀ ਦਾ ਜੀਣਾ ਮੁਹਾਲ ਹੋ ਗਿਆ ਹੈ। ਖਾਣ-ਪੀਣ ਦੀ ਵਸਤੂਆਂ ਦੇ ਰੇਟਾਂ ਵਿੱਚ ਹੋਏ ਵਾਧੇ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਪਰ ਹੁਣ ਕੇਂਦਰ ਸਰਕਾਰ ਵੱਡੀ ਰਾਹਤ ਦੇਣ ਜਾ ਰਹੀ ਹੈ। ਕੇਂਦਰ ਵਲੋਂ ਲੋਕਾਂ ਨੂੰ ਸਸਤਾ ਆਟਾ ਉਪਲਬਧ ਕਰਵਾਉਣ ਲਈ ਸਰਕਾਰ ਯੋਜਨਾ ਲੈ ਕੇ ਆਈ ਹੈ। ਇਸ ਯੋਜਨਾ […]

Share:

ਮਹਿੰਗਾਈ ਦੇ ਦੌਰ ਵਿੱਚ ਆਮ ਆਦਮੀ ਦਾ ਜੀਣਾ ਮੁਹਾਲ ਹੋ ਗਿਆ ਹੈ। ਖਾਣ-ਪੀਣ ਦੀ ਵਸਤੂਆਂ ਦੇ ਰੇਟਾਂ ਵਿੱਚ ਹੋਏ ਵਾਧੇ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਪਰ ਹੁਣ ਕੇਂਦਰ ਸਰਕਾਰ ਵੱਡੀ ਰਾਹਤ ਦੇਣ ਜਾ ਰਹੀ ਹੈ। ਕੇਂਦਰ ਵਲੋਂ ਲੋਕਾਂ ਨੂੰ ਸਸਤਾ ਆਟਾ ਉਪਲਬਧ ਕਰਵਾਉਣ ਲਈ ਸਰਕਾਰ ਯੋਜਨਾ ਲੈ ਕੇ ਆਈ ਹੈ। ਇਸ ਯੋਜਨਾ ਦੇ ਤਹਿਤ ਭਾਰਤ ਆਟਾ 27.50 ਰੁਪਏ ਪ੍ਰਤਿ ਕਿਲੋ ਦੇ ਹਿਸਾਬ ਨੇ ਬੇਚਿਆ ਜਾਵੇਗਾ। ਇਹ 10 ਕਿਲੋ ਅਤੇ 30 ਕਿਲੋਗ੍ਰਾਮ ਦੇ ਪੈਕ ਵਿੱਚ ਉਪਲਬਧ ਹੋਵੇਗਾ। ਇਹ ਆਟਾ ਦੇਸ਼ ਭਰ ‘ਚ 2 ਹਜ਼ਾਰ ਦੁਕਾਨਾਂ ‘ਤੇ ਉਪਲਬਧ ਹੋਵੇਗਾ। ਇਹ ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ ਲਿਮਿਟੇਡ, ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰਸ ਫੈਡਰੇਸ਼ਨ ਆਫ ਇੰਡੀਆ, ਸਫਲ, ਮਦਰ ਡੇਅਰੀ ਅਤੇ ਹੋਰ ਸਹਿਕਾਰੀ ਸੰਸਥਾਵਾਂ ਦੁਆਰਾ ਵੇਚਿਆ ਜਾਵੇਗਾ।ਸੋਮਵਾਰ ਨੂੰ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਦਿੱਲੀ ਵਿੱਚ ਆਟਾ ਡਿਲੀਵਰੀ ਵਾਹਨਾਂ (ਮੋਬਾਈਲ ਵੈਨਾਂ) ਨੂੰ ਹਰੀ ਝੰਡੀ ਦਿਖਾਈ। ਦਸ ਦੇਈਏ ਕਿ ਇਸ ਤੋਂ ਪਹਿਲਾ ਸਰਕਾਰ ਨੇ ਸਸਤਾ ਪਿਆਜ਼ ਦੇਣ ਲਈ ਵੀ ਇੰਤਜ਼ਾਮ ਕੀਤੇ ਸਨ।

ਕਣਕ ਦੇ ਭਾਅ ਲਗਾਤਾਰ ਵਧਣ ਕਾਰਨ ਲਿਆ ਫੈਸਲਾ

ਬਾਜ਼ਾਰ ‘ਚ ਗੈਰ-ਬ੍ਰਾਂਡ ਵਾਲੇ ਆਟੇ ਦੀ ਪ੍ਰਚੂਨ ਕੀਮਤ 30-40 ਰੁਪਏ ਪ੍ਰਤੀ ਕਿਲੋਗ੍ਰਾਮ ਹੈ, ਜਦਕਿ ਬ੍ਰਾਂਡੇਡ ਆਟਾ 40-50 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਤਿਓਹਾਰੀ ਸੀਜ਼ਨ ਦੌਰਾਨ ਆਟੇ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕਾਰਨ ਕਣਕ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਨੇ ਆਟਾ ਸਸਤੇ ਭਾਅ ਵੇਚਣ ਦਾ ਫੈਸਲਾ ਕੀਤਾ ਹੈ। ਹੁਣ ਬਾਜ਼ਾਰ ਵਿੱਚ ਆਟੇ ਦੀ ਥੈਲੀ (10 ਕਿਲੋ) 350 ਰੁਪਏ ਦੇ ਹਿਸਾਬ ਨਾਲ ਬੇਚੀ ਜਾ ਰਹੀ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਿ ਇਸ ਲਈ ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ 2.5 ਲੱਖ ਮੀਟ੍ਰਿਕ ਟਨ ਕਣਕ ਦੀ ਵੰਡ ਕੀਤੀ ਗਈ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਮੁਤਾਬਕ ਇਸ ਸਮੇਂ ਦੇਸ਼ ‘ਚ ਆਟੇ ਦੀ ਔਸਤ ਕੀਮਤ 35 ਰੁਪਏ ਪ੍ਰਤੀ ਕਿਲੋ ਹੈ।

Tags :