ਬਿੱਲ ਲਿਆਓ ਇਨਾਮ ਪਾਓ ਸਕੀਮ: 216 ਲੋਕ ਹੋਏ ਮਾਲੋਮਾਲ, ਤੁਹਾਡੇ ਕੋਲ ਵੀ ਸੁਨਹਿਰਾ ਮੌਕਾ

ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀ ਸ਼ੁਰੂ ਕੀਤੀ ਗਈ ਬਿੱਲ ਲਿਆਓ ਇਨਾਮ ਪਾਓ ਸਕੀਮ (Bill Lao Inam Pao Scheme) ਦਾ ਲੋਕਾਂ ਨੂੰ ਭਰਪੂਰ ਫਾਇਦਾ ਮਿਲਣ ਲਗਾ ਹੈ। ਬਿੱਲ ਅਪਲੋਡ ਕਰਕੇ ਅਕਤੂਬਰ 2023 ਦੌਰਾਨ 216 ਜੇਤੂਆਂ ਨੇ ਲੋਕਾਂ 12 ਲੱਖ ਰੁਪਏ ਤੋਂ ਵੀ ਵਧ ਦੇ ਇਨਾਮ ਜਿੱਤ ਚੁੱਕੇ ਹਨ। ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਦੇ ਸਭ ਤੋਂ ਵੱਧ 40 […]

Share:

ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀ ਸ਼ੁਰੂ ਕੀਤੀ ਗਈ ਬਿੱਲ ਲਿਆਓ ਇਨਾਮ ਪਾਓ ਸਕੀਮ (Bill Lao Inam Pao Scheme) ਦਾ ਲੋਕਾਂ ਨੂੰ ਭਰਪੂਰ ਫਾਇਦਾ ਮਿਲਣ ਲਗਾ ਹੈ। ਬਿੱਲ ਅਪਲੋਡ ਕਰਕੇ ਅਕਤੂਬਰ 2023 ਦੌਰਾਨ 216 ਜੇਤੂਆਂ ਨੇ ਲੋਕਾਂ 12 ਲੱਖ ਰੁਪਏ ਤੋਂ ਵੀ ਵਧ ਦੇ ਇਨਾਮ ਜਿੱਤ ਚੁੱਕੇ ਹਨ। ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਦੇ ਸਭ ਤੋਂ ਵੱਧ 40 ਜੇਤੂਆਂ ਨੇ 2 ਲੱਖ 36 ਹਜ਼ਾਰ 815 ਰੁਪਏ ਦੇ ਇਨਾਮ ਜਿੱਤੇ ਹਨ, ਜਦਕਿ ਦੂਜੇ ਸਥਾਨ ’ਤੇ ਜ਼ਿਲ੍ਹਾ ਜਲੰਧਰ ਦੇ 22 ਜੇਤੂਆਂ ਨੇ 1 ਲੱਖ 34 ਹਜ਼ਾਰ 550 ਰੁਪਏ ਦੇ ਇਨਾਮ ਜਿੱਤੇ ਹਨ। ਇਹ ਜਾਣਕਾਰੀ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿਤੀ ਹੈ। ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਇਸ ਸਕੀਮ ਤਹਿਤ ਆਨਲਾਈਨ ਲੱਕੀ ਡਰਾਅ ਕੱਢਿਆ ਗਿਆ ਹੈ। ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਵਸਤੂ ਅਤੇ ਸੇਵਾ ਦੀ ਖਰੀਦ ਲਈ ਬਿੱਲ ਪ੍ਰਾਪਤ ਕਰਨ ਅਤੇ ਇਸ ਸਕੀਮ ਵਿੱਚ ਹਰ ਮਹੀਨੇ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ 10,000 ਰੁਪਏ ਤੱਕ ਦੇ ਇਨਾਮ ਜਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਸਕੀਮ ਜ਼ਮੀਨੀ ਪੱਧਰ ‘ਤੇ ਟੈਕਸ ਪਾਲਣਾ ਦੇ ਸੰਦੇਸ਼ ਨੂੰ ਫੈਲਾਉਣ ਵਿੱਚ ਮਦਦ ਕਰ ਰਹੀ ਹੈ।

ਸਕੀਮ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲਿਆ ਭਰਪੂਰ ਹੁੰਗਾਰਾ

ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਭਰਪੂਰ ਹੁੰਗਾਰਾ ਮਿਲਿਆ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ 13 ਜੇਤੂ ਟੈਕਸੇਸ਼ਨ ਜ਼ਿਲਾ ਅੰਮ੍ਰਿਤਸਰ, 10 ਕਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ, 9-9 ਟੈਕਸੇਸ਼ਨ ਜ਼ਿਲਾ ਕਪੂਰਥਲਾ ਤੋਂ ਹਨ। ਮੋਗਾ, ਪਠਾਨਕੋਟ, ਰੂਪਨਗਰ ਅਤੇ ਤਰਨਤਾਰਨ ਟੈਕਸੇਸ਼ਨ ਜ਼ਿਲ੍ਹਿਆਂ ਵਿੱਚੋਂ 8-8, ਬਰਨਾਲਾ, ਮਾਨਸਾ, ਪਟਿਆਲਾ ਅਤੇ ਮੁਹਾਲੀ ਟੈਕਸੇਸ਼ਨ ਜ਼ਿਲ੍ਹਿਆਂ ਵਿੱਚੋਂ 7-7, ਬਠਿੰਡਾ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਟੈਕਸੇਸ਼ਨ ਜ਼ਿਲ੍ਹਿਆਂ ਵਿੱਚੋਂ 6-6, ਸ਼ਹੀਦ ਭਗਤ ਸਿੰਘ ਨਗਰ ਟੈਕਸ ਜ਼ਿਲ੍ਹੇ ਵਿੱਚੋਂ 6 ਅਤੇ ਫਰੀਦਕੋਟ ਤੋਂ 5-5 ਹਨ। ਟੈਕਸੇਸ਼ਨ ਜ਼ਿਲ੍ਹੇ, ਫਾਜ਼ਿਲਕਾ, ਗੁਰਦਾਸਪੁਰ ਅਤੇ ਸੰਗਰੂਰ ਤੋਂ ਹਨ।

ਹਰ ਮਹੀਨੇ 10 ਹਜ਼ਾਰ ਤੱਕ ਦੇ ਇਨਾਮ ਜਿੱਤਣ ਦਾ ਮੌਕਾ

ਇਹ ਯੋਜਨਾ ਖਪਤਕਾਰਾਂ ਨੂੰ ਕੋਈ ਵੀ ਸਾਮਾਨ ਖਰੀਦਣ ਵੇਲੇ ਵਿਕਰੇਤਾ ਤੋਂ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ। ‘ਮਾਈ ਬਿੱਲ’ ਐਪ ਨੂੰ ਐਂਡਰਾਇਡ ਫੋਨਾਂ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਖਪਤਕਾਰਾਂ ਨੂੰ ‘ਮਾਈ ਬਿੱਲ’ ਐਪ ‘ਤੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿੱਚ ਹਿੱਸਾ ਲੈਣ ਦੇ ਯੋਗ ਹੋਣਗੇ। ਬਿੱਲ ਦੀ ਰਕਮ ਘੱਟੋ-ਘੱਟ 200 ਰੁਪਏ ਹੋਣੀ ਚਾਹੀਦੀ ਹੈ।ਹਰ ਮਹੀਨੇ 10 ਹਜ਼ਾਰ ਤੱਕ ਦੇ ਇਨਾਮ ਜਿੱਤਣ ਦਾ ਮੌਕਾ ਮਿਲੇਗਾ।