Kapurthala: ਪੈਸਿਆਂ ਲਈ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ 2 ਗੈਂਗਸਟਰ ਗ੍ਰਿਫਤਾਰ, ਵਡੀ ਮਾਤਰਾ 'ਚ ਨਜਾਇਜ਼ ਹਥਿਆਰ ਬਰਾਮਦ 

Kapurthala: ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਦੋਵੇਂ ਬਦਮਾਸ਼ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਨਵਜੋਤ ਦੇ ਕਬਜ਼ੇ ਵਿੱਚੋਂ 32 ਬੋਰ ਦਾ ਪਿਸਤੌਲ ਅਤੇ 20 ਜਿੰਦਾ ਕਾਰਤੂਸ, ਕਰਨ ਦੇ ਕਬਜ਼ੇ ਵਿੱਚੋਂ ਦੇਸੀ ਪਿਸਤੌਲ 315 ਬੋਰ ਅਤੇ ਸਵਿਫ਼ਟ ਕਾਰ ਬਰਾਮਦ ਕੀਤੀ ਗਈ ਹੈ।

Share:

Kapurthala: CIA Staff ਕਪੂਰਥਲਾ ਦੀ ਫਗਵਾੜਾ ਡਵੀਜ਼ਨ ਦੀ ਪੁਲਿਸ ਨੇ 2 ਗੈਂਗਸਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵਾਂ ਦੀ ਪਛਾਣ ਨਵਜੋਤ ਸਿੰਘ ਉਰਫ਼ ਮਨੀ ਬਾਬਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮੁਸਕਵੇੜ ਅਤੇ ਕਰਨ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਮੁਸ਼ਕਵੇਦ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਦੋਵੇਂ ਬਦਮਾਸ਼ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਨਵਜੋਤ ਦੇ ਕਬਜ਼ੇ ਵਿੱਚੋਂ 32 ਬੋਰ ਦਾ ਪਿਸਤੌਲ ਅਤੇ 20 ਜਿੰਦਾ ਕਾਰਤੂਸ, ਕਰਨ ਦੇ ਕਬਜ਼ੇ ਵਿੱਚੋਂ ਦੇਸੀ ਪਿਸਤੌਲ 315 ਬੋਰ ਅਤੇ ਸਵਿਫ਼ਟ ਕਾਰ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿਛ ਕਰ ਰਹੀ ਹੈ।

ਮੁਲਜ਼ਮਾਂ ਤੇ ਕਪੂਰਥਲਾ ਵਿੱਚ ਲੜਾਈ-ਝਗੜੇ ਅਤੇ ਲੁੱਟ-ਖੋਹ ਦੇ 7 ਕੇਸ ਦਰਜ 

ਐਸਐਸਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਨਵਜੋਤ ਨੇ ਆਪਣਾ ਗੈਂਗ ਬਣਾਇਆ ਹੈ, ਜਿਸ ਵਿੱਚ 7-8 ਬਦਮਾਸ਼ ਸ਼ਾਮਲ ਹਨ। ਉਸ ਨੇ ਦੱਸਿਆ ਕਿ ਇਹ ਪੈਸਿਆਂ ਲਈ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ ਅਤੇ ਦੋਸ਼ੀਆਂ ਨੇ ਕਈ ਥਾਵਾਂ 'ਤੇ ਹਵਾਈ ਫਾਇਰ ਵੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਵਜੋਤ ਸਿੰਘ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ਵਿੱਚ ਲੜਾਈ-ਝਗੜੇ ਅਤੇ ਲੁੱਟ-ਖੋਹ ਦੇ 7 ਕੇਸ ਦਰਜ ਹਨ। ਜਦੋਂਕਿ ਕਰਨ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ਵਿੱਚ ਲੜਾਈ-ਝਗੜੇ ਅਤੇ ਲੁੱਟ-ਖੋਹ ਦੇ ਤਿੰਨ ਕੇਸ ਦਰਜ ਹਨ। ਇਹ ਯੂਪੀ ਤੋਂ ਨਜਾਇਜ਼ ਹਥਿਆਰ ਲੈ ਕੇ ਆਏ ਹਨ।  

ਇਹ ਵੀ ਪੜ੍ਹੋ