ਕਾਰ 'ਚ ਬੰਦ ਰਹਿਣ ਕਰਕੇ 2 ਬੱਚੀਆਂ ਦੀ ਮੌਤ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀ, ਜਾਣੋ ਮੌਤ ਦੀ ਵਜ੍ਹਾ 

ਜਦੋਂ ਤਲਾਸ਼ੀ ਲਈ ਗਈ ਤਾਂ ਦੋਵੇਂ ਬੱਚੀਆਂ ਕਾਰ ਦੇ ਅੰਦਰ ਬੇਹੋਸ਼ ਪਈਆਂ ਮਿਲੀਆਂ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ  ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਬੱਚੀਆਂ ਲਗਭਗ 40 ਮਿੰਟਾਂ ਲਈ ਕਾਰ ਦੇ ਅੰਦਰ ਬੰਦ ਰਹੀਆਂ। 

Courtesy: file photo

Share:

ਤੇਲੰਗਾਨਾ ਦੇ ਰੰਗਾ ਰੈਡੀ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਬੱਚੀਆਂ ਦੀ ਕਾਰ ਵਿੱਚ ਬੰਦ ਹੋਣ ਕਾਰਨ ਮੌਤ ਹੋ ਗਈ। ਮੌਤ ਦਾ ਕਾਰਨ ਦਮ ਘੁੱਟਣਾ ਦੱਸਿਆ ਜਾ ਰਿਹਾ ਹੈ। ਇਹ ਘਟਨਾ ਦੁਪਹਿਰ 2 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਪੁਲਿਸ ਤੋਂ ਮਿਲੀ।

40 ਮਿੰਟ ਬੰਦ ਰਹੀਆਂ ਬੱਚੀਆਂ 

ਪੁਲਿਸ ਦਾ ਕਹਿਣਾ ਹੈ ਕਿ ਦੋ ਭੈਣਾਂ ਦੁਪਹਿਰ ਨੂੰ ਖੇਡਦੇ ਹੋਏ ਇੱਕ ਕਾਰ ਵਿੱਚ ਚੜ੍ਹ ਗਈਆਂ ਅਤੇ ਕਿਸੇ ਨੂੰ ਇਸ ਬਾਰੇ ਕੋਈ ਪਤਾ ਨਹੀਂ ਸੀ। ਜਦੋਂ ਬੱਚੀਆਂ ਕਾਫ਼ੀ ਸਮੇਂ ਤੱਕ ਨਹੀਂ ਮਿਲੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਜਦੋਂ ਤਲਾਸ਼ੀ ਲਈ ਗਈ ਤਾਂ ਦੋਵੇਂ ਬੱਚੀਆਂ ਕਾਰ ਦੇ ਅੰਦਰ ਬੇਹੋਸ਼ ਪਈਆਂ ਮਿਲੀਆਂ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ  ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਬੱਚੀਆਂ ਲਗਭਗ 40 ਮਿੰਟਾਂ ਲਈ ਕਾਰ ਦੇ ਅੰਦਰ ਬੰਦ ਰਹੀਆਂ। 

ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

ਇਸਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਲੜਕੀਆਂ ਨੂੰ ਕਾਰ ਦੇ ਅੰਦਰੋਂ ਬਾਹਰ ਕੱਢਿਆ ਜਾਂਦਾ ਤਾਂ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਸੀ। ਤੁਹਾਨੂੰ ਦੱਸ ਦੇਈਏ ਕਿ ਲੜਕੀਆਂ ਵਿਆਹ ਸਮਾਗਮ ਲਈ ਡਮਰਗਿੱਡਾ ਵਿੱਚ ਆਪਣੇ ਰਿਸ਼ਤੇਦਾਰ ਦੇ ਘਰ ਆਈਆਂ ਸਨ। ਇਨ੍ਹਾਂ ਲੜਕੀਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ, ਲੋਕ ਕਹਿ ਰਹੇ ਹਨ ਕਿ ਛੋਟੇ ਬੱਚਿਆਂ ਨੂੰ ਇਕੱਲੇ ਨਹੀਂ ਛੱਡਣਾ ਚਾਹੀਦਾ। ਨਹੀਂ ਤਾਂ ਅਜਿਹੀ ਘਟਨਾ ਵਾਪਰ ਸਕਦੀ ਹੈ। ਖਾਸ ਕਰਕੇ ਬੱਚਿਆਂ ਨੂੰ ਗੱਡੀ ਦੇ ਅੰਦਰ ਇਕੱਲੇ ਨਾ ਛੱਡੋ। ਥੋੜ੍ਹੀ ਜਿਹੀ ਲਾਪਰਵਾਹੀ ਵੀ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਪੈਦਾ ਕਰ ਸਕਦੀ ਹੈ।

ਇਹ ਵੀ ਪੜ੍ਹੋ