ਫਰਜ਼ੀ ਡੋਪ ਟੈਸਟ ਰਿਪੋਰਟਾਂ ਤਿਆਰ ਕਰਨ ਵਾਲੇ ਸਿਹਤ ਮਹਿਕਮੇ ਦੇ 2 ਮੁਲਾਜ਼ਮ ਗ੍ਰਿਫਤਾਰ, 10 ਹਜ਼ਾਰ ਰੁਪਏ ਰਿਸ਼ਵਤ ਮੰਗੀ

ਇਹਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਪਤਾ ਕੀਤਾ ਜਾਵੇਗਾ ਕਿ ਇਹ ਕਦੋਂ ਤੋਂ ਇਹ ਧੰਦਾ ਕਰਦੇ ਆ ਰਹੇ ਸੀ ਤੇ ਇਹਨਾਂ ਦੇ ਨਾਲ ਹੋਰ ਕਿਹੜੇ ਸਾਥੀ ਹਨ ਜੋ ਇਸ ਧੰਦੇ ਵਿੱਚ ਸ਼ਾਮਲ ਹਨ। ਇਸਦੇ ਨਾਲ ਹੀ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਹਸਪਤਾਲ ਜਾਂ ਬਾਹਰੋਂ ਇਹਨਾਂ ਨੂੰ ਕੋਈ ਹੋਰ ਵਿਭਾਗ ਦਾ ਅਧਿਕਾਰੀ ਸ਼ਹਿ ਦਿੰਦਾ ਸੀ ਜਾਂ ਨਹੀਂ। 

Courtesy: ਵਿਜੀਲੈਂਸ ਨੇ 2 ਮੁਲਜ਼ਮ ਗ੍ਰਿਫਤਾਰ ਕੀਤੇ

Share:

ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਦੋ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਸੋਨੂੰ, ਵਾਰਡ ਅਟੈਂਡੈਂਟ ਅਤੇ ਭੋਲੂ ਉਰਫ਼ ਇਸਮਾਈਲ, ਠੇਕਾ ਅਧਾਰਤ ਕੰਪਿਊਟਰ ਆਪਰੇਟਰ ਨੂੰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ। ਉਕਤ ਹਸਪਤਾਲ ਵਿੱਚ ਤਾਇਨਾਤ ਡਾ. ਮੋਹਿਤਪਾਲ ਅਤੇ ਇੱਕ ਆਰਜੀ ਲੈਬਾਰਟਰੀ ਟੈਕਨੀਸ਼ੀਅਨ ਮਾਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

10 ਹਜ਼ਾਰ ਰੁਪਏ ਰਿਸ਼ਵਤ ਲਈ 

ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸਨ। ਹੋਰ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਧੜੱਲੇ ਨਾਲ ਰਿਸ਼ਵਤ ਲੈਂਦੇ ਸਨ ਅਤੇ ਇਹ ਰਿਪੋਰਟਾਂ ਦੀ ਵਰਤੋਂ ਹਥਿਆਰ ਲਾਇਸੈਂਸ ਲੈਣ ਲਈ ਨਵੀਂਆਂ ਅਰਜ਼ੀਆਂ ਦੇਣ ਜਾਂ ਲਾਇਸੈਂਸ ਰੀਨਿਊ ਕਰਨ ਦੌਰਾਨ ਕੀਤੀ ਜਾਂਦੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਬੂਤਾਂ ਸਮੇਤ ਸਕਾਰਾਤਮਕ ਅਤੇ ਫਰਜ਼ੀ ਨੈਗੇਟਿਵ ਰਿਪੋਰਟਾਂ ਨੂੰ ਸਬੂਤ ਪੇਸ਼ ਕੀਤਾ ਹੈ।

ਹੋਰ ਸਾਥੀਆਂ ਦਾ ਪਤਾ ਕਰ ਰਹੀ ਵਿਜੀਲੈਂਸ 

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ 17/04/2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਇੱਕ ਕੇਸ ਐਫਆਈਆਰ ਨੰਬਰ 19 ਅਧੀਨ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ ਕਰ ਰਹੀ ਹੈ। ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਇਸਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਹਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਪਤਾ ਕੀਤਾ ਜਾਵੇਗਾ ਕਿ ਇਹ ਕਦੋਂ ਤੋਂ ਇਹ ਧੰਦਾ ਕਰਦੇ ਆ ਰਹੇ ਸੀ ਤੇ ਇਹਨਾਂ ਦੇ ਨਾਲ ਹੋਰ ਕਿਹੜੇ ਸਾਥੀ ਹਨ ਜੋ ਇਸ ਧੰਦੇ ਵਿੱਚ ਸ਼ਾਮਲ ਹਨ। ਇਸਦੇ ਨਾਲ ਹੀ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਹਸਪਤਾਲ ਜਾਂ ਬਾਹਰੋਂ ਇਹਨਾਂ ਨੂੰ ਕੋਈ ਹੋਰ ਵਿਭਾਗ ਦਾ ਅਧਿਕਾਰੀ ਸ਼ਹਿ ਦਿੰਦਾ ਸੀ ਜਾਂ ਨਹੀਂ। 

ਇਹ ਵੀ ਪੜ੍ਹੋ