26 ਸਾਲਾ ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਿਸਤੋਂ ਬਾਅਦ ਅਚਾਨਕ ਲੜਕੀ ਦੇ ਪਰਿਵਾਰ ਨੂੰ ਫ਼ੋਨ ਕੀਤਾ ਕਿ ਉਹਨਾਂ ਦੀ ਲੜਕੀ ਨੂੰ ਕੁੱਝ ਹੋ ਗਿਆ ਹੈ। ਜਿਸਤੋਂ ਬਾਅਦ ਜਦੋਂ ਪਰਿਵਾਰ ਨੇ ਆ ਕੇ ਆਪਣੀ ਲੜਕੀ ਨੂੰ ਦੇਖਿਆ, ਉਸਦੇ ਗਲੇ ’ਤੇ ਨਿਸ਼ਾਨ ਸੀ ਅਤੇ ਉਸਦੀ ਮੌਤ ਹੋ ਚੁੱਕੀ ਸੀ।

Courtesy: file photo

Share:

ਅਜਨਾਲਾ ਦੇ ਪਿੰਡ ਦਿਆਲ ਭੱਟੀ ਵਿਖੇ 26 ਸਾਲਾ ਨਵਵਿਆਹਤਾ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਪੇਕੇ ਪਰਿਵਾਰ ਵੱਲੋਂ ਉਹਨਾਂ ਦੀ ਲੜਕੀ ਨੂੰ ਮਾਰਨ ਦੇ ਦੋਸ਼ ਲਾਏ ਗਏ ਹਨ। ਕਰੀਬ ਦੋ ਮਹੀਨੇ ਪਹਿਲਾਂ ਰਮਨਦੀਪ ਕੌਰ ਦਾ ਵਿਆਹ ਮਨਮੋਹਨ ਸਿੰਘ ਨਾਲ ਹੋਇਆ ਸੀ। ਮਨਮੋਹਨ ਸਿੰਘ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਵਿਆਹ ਤੋਂ ਬਾਅਦ ਰਮਨਦੀਪ ਕੌਰ ਦੇ ਨਾਲ ਉਸਦੇ ਸਹੁਰੇ ਪਰਿਵਾਰ ਵੱਲੋਂ ਲੜਾਈ ਝਗੜਾ ਕੀਤਾ ਜਾਂਦਾ ਸੀ। ਜਿਸਤੋਂ ਬਾਅਦ ਅਚਾਨਕ ਲੜਕੀ ਦੇ ਪਰਿਵਾਰ ਨੂੰ ਫ਼ੋਨ ਕੀਤਾ ਕਿ ਉਹਨਾਂ ਦੀ ਲੜਕੀ ਨੂੰ ਕੁੱਝ ਹੋ ਗਿਆ ਹੈ। ਜਿਸਤੋਂ ਬਾਅਦ ਜਦੋਂ ਪਰਿਵਾਰ ਨੇ ਆ ਕੇ ਆਪਣੀ ਲੜਕੀ ਨੂੰ ਦੇਖਿਆ, ਉਸਦੇ ਗਲੇ ’ਤੇ ਨਿਸ਼ਾਨ ਸੀ ਅਤੇ ਉਸਦੀ ਮੌਤ ਹੋ ਚੁੱਕੀ ਸੀ।

ਸਹੁਰਾ ਪਰਿਵਾਰ ਖਿਲਾਫ ਕੇਸ ਦਰਜ 

ਇਸ ਸਬੰਧੀ ਮ੍ਰਿਤਕ ਲੜਕੀ ਰਮਨਦੀਪ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਇਆ ਸੀ ਅਤੇ ਜਿਸ ਤੋਂ ਬਾਅਦ ਅਕਸਰ ਹੀ ਉਸਦੀ ਨਨਦ  ਨਾਲ ਲੜਾਈ ਝਗੜਾ ਕਰਦੀ ਸੀ ਅਤੇ ਉਨਾਂ ਨੂੰ ਹੁਣ ਫ਼ੋਨ ਆਇਆ ਕਿ ਉਹਨਾਂ ਦੀ ਲੜਕੀ ਨੂੰ ਕੁਝ ਹੋ ਗਿਆ ਹੈ। ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਹਨਾਂ ਦੀ ਲੜਕੀ ਦੇ ਗਲੇ ’ਤੇ ਨਿਸ਼ਾਨ ਸੀ ਅਤੇ ਉਨ੍ਹਾਂ ਦੇ ਜਵਾਈ ਮਨਮੋਹਨ ਸਿੰਘ ਨੇ ਕਿਹਾ ਕਿ ਉਸਨੇ ਹੀ ਆਪਣੀ ਪਤਨੀ ਨੂੰ ਮਾਰਿਆ ਹੈ। ਜਿਸਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ। ਲੜਕੀ ਦੇ ਪਰਿਵਾਰ ਨੇ ਕਿਹਾ ਕਿ ਜਲਦ ਤੋਂ ਜਲਦ ਪੁਲਿਸ ਇਸ ਮਾਮਲੇ ’ਤੇ ਬਣਦੀ ਕਾਨੂੰਨੀ ਕਾਰਵਾਈ ਕਰੇ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਨਮੋਹਨ ਸਿੰਘ ਅਤੇ ਲੜਕੀ ਦੀ ਸੱਸ ਅਤੇ ਨਨਾਣ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ