Chandigarh: ਗੈਂਗਸਟਰ ਦਾ ਕਤਲ ਕਰਨ ਆਏ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 3 ਸ਼ੂਟਰ ਗ੍ਰਿਫ਼ਤਾਰ

Chandigarh: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗਸਟਰ ਭੁੱਪੀ ਰਾਣਾ ਦੇ ਕਤਲ ਦੀ ਯੋਜਨਾ ਬਣਾ ਰਹੇ ਹਨ, ਇਸ ਦੇ ਲਈ ਉਨ੍ਹਾਂ ਨੇ ਟ੍ਰਾਈ ਸਿਟੀ ਦੀਆਂ ਤਿੰਨੋਂ ਜ਼ਿਲ੍ਹਾ ਅਦਾਲਤਾਂ ਦੀ ਛਾਪੇਮਾਰੀ ਵੀ ਕੀਤੀ।

Share:

Chandigarh: ਚੰਡੀਗੜ੍ਹ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। 3 ਸ਼ੂਟਰ ਬਦਨਾਮ ਗੈਂਗਸਟਰ ਭੱਪੀ ਰਾਣਾ ਨੂੰ ਮਾਰਨ ਲਈ ਆਏ ਸਨ,ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਕਿਹਾ ਕਿ ਇਨ੍ਹਾਂ ਸ਼ੂਟਰਾਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਭੂਪੀ ਰਾਣਾ ਨੂੰ ਮਾਰਨ ਲਈ ਭੇਜਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗਸਟਰ ਭੁੱਪੀ ਰਾਣਾ ਦੇ ਕਤਲ ਦੀ ਯੋਜਨਾ ਬਣਾ ਰਹੇ ਹਨ, ਇਸ ਦੇ ਲਈ ਉਨ੍ਹਾਂ ਨੇ ਟ੍ਰਾਈ ਸਿਟੀ ਦੀਆਂ ਤਿੰਨੋਂ ਜ਼ਿਲ੍ਹਾ ਅਦਾਲਤਾਂ ਦੀ ਛਾਪੇਮਾਰੀ ਵੀ ਕੀਤੀ। ਪਰ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਅਤੇ ਦਿੱਲੀ ਪੁਲਿਸ ਨੂੰ ਇਸ ਦੀ ਹਵਾ ਮਿਲ ਗਈ। ਇਸ ਤੋਂ ਬਾਅਦ ਦੋਵਾਂ ਟੀਮਾਂ ਨੇ ਮਿਲ ਕੇ ਗੈਂਗਸਟਰਾਂ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ।

2 ਪਿਸਤੌਲ, 6 ਕਾਰਤੂਸ ਅਤੇ ਐਡਵੋਕੇਟ ਦੀ ਵਰਦੀ ਬਰਾਮਦ 

ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਤਿੰਨੋਂ ਮੁਲਜ਼ਮ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਹਨ। ਫੜੇ ਗਏ ਤਿੰਨ ਮੁਲਜ਼ਮਾਂ ਦੀ ਪਛਾਣ ਸੰਨੀ ਉਰਫ ਸਚਿਨ ਉਰਫ ਉਮੰਗ ਵਾਸੀ ਰੋਹਤਕ ਹਰਿਆਣਾ ਅਤੇ ਕੈਲਾਸ਼ ਚੌਹਾਨ ਉਰਫ ਟਾਈਗਰ ਵਾਸੀ ਫਰੀਦਾਬਾਦ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ ਅਤੇ ਐਡਵੋਕੇਟ ਦੀ ਵਰਦੀ ਬਰਾਮਦ ਕੀਤੀ ਹੈ। ਇਨ੍ਹਾਂ ਦੋਸ਼ੀਆਂ ਨੂੰ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਸੰਨੀ ਅਤੇ ਉਮੰਗ ਨੂੰ ਸੈਕਟਰ-43 ਜ਼ਿਲ੍ਹਾ ਅਦਾਲਤ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕੋਲੋਂ ਪਿਸਤੌਲ ਬਰਾਮਦ ਹੋਇਆ। ਇਨ੍ਹਾਂ ਦੋਵਾਂ ਮੁਲਜ਼ਮਾਂ ਨੇ ਪੁਲਿਸ ਪੁੱਛਗਿੱਛ ਦੌਰਾਨ ਆਪਣੇ ਤੀਜੇ ਸਾਥੀ ਟਾਈਗਰ ਦਾ ਨਾਂ ਲਿਆ ਸੀ,ਜਿਸ ਮਗਰੋਂ ਪੁਲਿਸ ਨੇ ਉਸ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ