ਲੁਧਿਆਣਾ 'ਚ ਚਾਕੂ ਨਾਲ ਹਮਲਾ ਕਰਕੇ 3 ਵਿਦਿਆਰਥੀਆਂ ਨੂੰ ਕੀਤਾ ਜਖ਼ਮੀ

ਕਾਲਜ ਅੰਦਰ ਮੋਬਾਇਲ ਖੋਹਣ ਨੂੰ ਲੈ ਕੇ ਵਿਦਿਆਰਥੀਆਂ ਵਿਚਕਾਰ ਹੋਏ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ। ਇਸ ਘਟਨਾ ਵਿੱਚ ਤਿੰਨ ਵਿਦਿਆਰਥੀ ਚਾਕੂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ। ਖੂਨੀ ਜੰਗ ਤੋਂ ਬਾਅਦ ਕਾਲਜ ਪ੍ਰਬੰਧਨ ਉਪਰ ਵੀ ਸਵਾਲ ਉੱਠ ਰਹੇ ਹਨ ਤੇ ਨਾਲ ਹੀ ਮਾਪੇ ਵੀ ਆਪਣੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈਕੇ ਚਿੰਤਤ ਦਿਖਾਈ ਦਿੱਤੇ। 

Courtesy: file photo

Share:

ਲੁਧਿਆਣਾ ਦੇ ਬੱਦੋਵਾਲ ਸਥਿਤ ਇੱਕ ਕਾਲਜ ਅੰਦਰ ਮੋਬਾਇਲ ਖੋਹਣ ਨੂੰ ਲੈ ਕੇ ਵਿਦਿਆਰਥੀਆਂ ਵਿਚਕਾਰ ਹੋਏ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ। ਇਸ ਘਟਨਾ ਵਿੱਚ ਤਿੰਨ ਵਿਦਿਆਰਥੀ ਚਾਕੂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ। ਜਿਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ। ਉੱਥੇ ਹੀ ਵਿਦਿਆਰਥੀਆਂ ਦੀ ਇਸ ਖੂਨੀ ਜੰਗ ਤੋਂ ਬਾਅਦ ਸਕੂਲ ਪ੍ਰਬੰਧਨ ਉਪਰ ਵੀ ਸਵਾਲ ਉੱਠ ਰਹੇ ਹਨ ਤੇ ਨਾਲ ਹੀ ਮਾਪੇ ਵੀ ਆਪਣੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈਕੇ ਚਿੰਤਤ ਦਿਖਾਈ ਦਿੱਤੇ। 
 

ਚਾਕੂ ਨਾਲ ਪਿੱਠ 'ਤੇ ਹਮਲਾ 

ਹੋਟਲ ਮੈਨੇਜਮੈਂਟ ਕੋਰਸ ਦੇ ਵਿਦਿਆਰਥੀ ਲਵਿਸ਼ ਸ਼ਾਹੀ ਨੇ ਦੱਸਿਆ ਕਿ ਕੁਝ ਵਿਦਿਆਰਥੀ ਪਿਛਲੇ ਕੁਝ ਦਿਨਾਂ ਤੋਂ ਉਸਨੂੰ ਪਰੇਸ਼ਾਨ ਕਰ ਰਹੇ ਸਨ। ਇਨ੍ਹਾਂ ਵਿਦਿਆਰਥੀਆਂ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸਦੀ ਪਿੱਠ 'ਤੇ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਦੋਸ਼ੀ ਵਿਦਿਆਰਥੀਆਂ ਨੂੰ ਫੜ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਹਾਲਾਂਕਿ, ਪੁਲਿਸ ਦੇ ਪਹੁੰਚਣ ਤੋਂ ਪਹਿਲਾਂ, ਕਾਲਜ ਸਟਾਫ ਨੇ ਕਥਿਤ ਤੌਰ 'ਤੇ ਕਿਸੇ ਦਬਾਅ ਹੇਠ ਦੋਸ਼ੀ ਵਿਦਿਆਰਥੀਆਂ ਨੂੰ ਛੱਡ ਦਿੱਤਾ ਸੀ। ਜਿਸਨੂੰ ਲੈ ਕੇ ਲਵਿਸ਼ ਸ਼ਾਹੀ ਦੇ ਪਰਿਵਾਰ ਵਾਲਿਆਂ 'ਚ ਰੋਸ ਵੀ ਪਾਇਆ ਗਿਆ। ਲਵਿਸ਼ ਨੇ ਕਿਹਾ ਕਿ ਝਗੜਾ ਮੋਬਾਇਲ ਖੋਹਣ ਦੀ ਕੋਸ਼ਿਸ਼ ਤੋਂ ਬਾਅਦ ਵਧਿਆ।

ਜਾਨਲੇਵਾ ਹਮਲਾ ਕੀਤਾ ਗਿਆ 

ਜ਼ਖਮੀ ਵਿਦਿਆਰਥੀ ਦੇ ਪਿਤਾ ਉਮੇਸ਼ ਨੇ ਪੁਲਿਸ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ 'ਤੇ ਕਾਤਲਾਨਾ ਹਮਲਾ ਹੋਇਆ ਹੈ ਅਤੇ ਦੋਸ਼ੀਆਂ ਨੂੰ ਰਾਜਨੀਤਿਕ ਦਬਾਅ ਹੇਠ ਛੱਡ ਦਿੱਤਾ ਗਿਆ ਹੈ। ਉਹਨਾਂ ਨੂੰ ਇਨਸਾਫ ਮਿਲਣਾ ਚਾਹੀਦਾ। ਉਹਨਾਂ ਦੇ ਬੇਟੇ ਉਪਰ ਹਮਲਾ ਕਰਨ ਵਾਲਿਆਂ ਖਿਲਾਫ ਸਖਤ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਉਹਨਾਂ ਨੂੰ ਫੜਿਆ ਜਾਵੇ। ਦੂਜੇ ਪਾਸੇ, ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅਵਤਾਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦੋਸ਼ੀ ਵਿਦਿਆਰਥੀਆਂ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ