ਬਟਾਲਾ 'ਚ ਡਾ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਮੁਲਜ਼ਮ ਗ੍ਰਿਫ਼ਤਾਰ

ਪੁਲਿਸ ਵੱਲੋਂ ਮੁੱਢਲੇ ਤੌਰ ‘ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਉਪਰੰਤ ਤਕਨੀਕੀ ਪੱਖਾਂ ਦੇ ਆਧਾਰ ‘ਤੇ ਕੀਤੀ ਗਈ ਜਾਂਚ ਦੌਰਾਨ ਇਸ ਮਾਮਲੇ ‘ਚ ਸੱਤ ਮੁਲਜਮਾਂ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ 6 ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ।

Courtesy: ਬਟਾਲਾ 'ਚ ਪੁਲਿਸ ਨੇ 6 ਮੁਲਜ਼ਮ ਗ੍ਰਿਫਤਾਰ ਕੀਤੇ

Share:

ਬਟਾਲਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਕੇਸ ਨੂੰ ਪੁਲਿਸ ਨੇ 24 ਘੰਟਿਆਂ ਅੰਦਰ ਹੱਲ ਕਰ ਲਿਆ। ਇਸ ਮਾਮਲੇ 'ਚ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਲਾਈਨ ‘ਚ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ 2 ਅਪ੍ਰੈਲ ਨੂੰ ਬਟਾਲਾ ਦੇ ਮੀਆਂ ਮੁਹੱਲੇ ‘ਚ ਲੱਗੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਖ਼ਬਰ ਸਾਹਮਣੇ ਆਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁੱਢਲੇ ਤੌਰ ‘ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਉਪਰੰਤ ਤਕਨੀਕੀ ਪੱਖਾਂ ਦੇ ਆਧਾਰ ‘ਤੇ ਕੀਤੀ ਗਈ ਜਾਂਚ ਦੌਰਾਨ ਇਸ ਮਾਮਲੇ ‘ਚ ਸੱਤ ਮੁਲਜਮਾਂ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ 6 ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ।

ਹਰ ਪਹਿਲੂ ਤੋਂ ਜਾਂਚ ਕਰ ਰਹੀ ਪੁਲਿਸ 

ਡੀ.ਆਈ.ਜੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੱਤਵੇਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਫੜੇ ਗਏ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਨਾਂ ਨੇ ਬਾਬਾ ਸਾਹਿਬ ਦੇ ਬੁੱਤ ਨੂੰ ਕਿਉਂ ਨੁਕਸਾਨ ਪਹੁੰਚਾਇਆ ਅਤੇ ਕਿਸ ਦੇ ਇਸ਼ਾਰੇ ‘ਤੇ ਇਹ ਕੰਮ ਕੀਤਾ ਹੈ। ਡੀ.ਆਈ.ਜੀ ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ