ਪ੍ਰੇਮੀ ਦਾ ਵਿਆਹ ਰੋਕਣ ਲਈ ਕੈਨੇਡਾ ਤੋਂ ਪੰਜਾਬ ਪਹੁੰਚੀ ਲੜਕੀ, ਜਾਣੋ ਫਿਰ ਕੀ ਹੋਇਆ 

 ਕੈਨੇਡਾ ਦੇ ਵਿਨੀਪੈਗ ਵਿੱਚ ਉਸ ਨੌਜਵਾਨ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਇਸੇ ਦੌਰਾਨ ਲੜਕੇ ਨੇ ਉਸ ਨਾਲ ਧੋਖਾ ਕੀਤਾ ਤੇ ਉਸ ਨਾਲ ਸੰਪਰਕ ਵੀ ਨਹੀਂ ਹੋ ਰਿਹਾ। ਮਹਿਤਾ ਪੁਲਿਸ ਨੇ ਦੋਸ਼ੀ ਖੁਸ਼ਬੀਰ ਸਿੰਘ ਵਿਰੁੱਧ ਬੀਐਨਐਸ ਦੀ ਧਾਰਾ 64 ਅਤੇ 351 (2) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ।

Courtesy: ਜਾਣਕਾਰੀ ਦਿੰਦੇ ਹੋਏ ਪੀੜਤ ਲੜਕੀ

Share:

ਕ੍ਰਾਇਮ ਨਿਊਜ਼। ਅੰਮ੍ਰਿਤਸਰ 'ਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਕੁੜੀ ਆਪਣੇ ਪ੍ਰੇਮੀ ਦੀ ਭਾਲ ਵਿੱਚ ਕੈਨੇਡਾ ਤੋਂ ਭਾਰਤ ਆਈ। ਅੰਬਾਲਾ ਦੀ ਰਹਿਣ ਵਾਲੀ ਲੜਕੀ ਨੇ ਦੋਸ਼ ਲਗਾਇਆ  ਕਿ ਅੰਮ੍ਰਿਤਸਰ ਦੇ ਸੁਰੋ ਪੜਾ ਪਿੰਡ ਦੇ ਰਹਿਣ ਵਾਲੇ ਖੁਸ਼ਬੀਰ ਸਿੰਘ ਨੇ ਉਸ ਨਾਲ ਧੋਖਾ ਕੀਤਾ ਹੈ। ਲੜਕੀ ਨੇ ਦੱਸਿਆ ਕਿ ਉਹ ਕੈਨੇਡਾ ਦੇ ਵਿਨੀਪੈਗ ਵਿੱਚ ਉਸ ਨੌਜਵਾਨ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਇਸੇ ਦੌਰਾਨ ਲੜਕੇ ਨੇ ਉਸ ਨਾਲ ਧੋਖਾ ਕੀਤਾ ਤੇ ਉਸ ਨਾਲ ਸੰਪਰਕ ਵੀ ਨਹੀਂ ਹੋ ਰਿਹਾ। 

ਕਿਸੇ ਹੋਰ ਨਾਲ ਕਰਾਉਣਾ ਚਾਹੁੰਦਾ ਵਿਆਹ 
ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਦੋਵਾਂ ਦੇ ਭਾਰਤ ਵਾਪਸ ਆਉਣ ਤੋਂ ਬਾਅਦ ਦੋਸ਼ੀ ਨੇ ਉਸਨੂੰ 21 ਜਨਵਰੀ ਨੂੰ ਮਹਿਤਾ ਬੁਲਾਇਆ ਅਤੇ ਵਿਆਹ ਦਾ ਵਾਅਦਾ ਕਰਕੇ ਉਸ ਨਾਲ ਸਰੀਰਕ ਸਬੰਧ ਬਣਾਏ। ਪਰ ਬਾਅਦ ਵਿੱਚ ਨੌਜਵਾਨ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਹੁਣ ਉਹ ਕਿਸੇ ਹੋਰ ਕੁੜੀ ਨਾਲ ਵਿਆਹ ਕਰਨ ਦੀ ਤਿਆਰੀ ਕਰ ਰਿਹਾ ਹੈ। ਜਿਸ ਕਰਕੇ ਉਹ ਇੱਥੇ ਆਪਣਾ ਰੋਸ ਜਾਹਿਰ ਕਰਨ ਆਈ ਤੇ ਉਹ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗੀ। ਪੀੜਤਾ ਦੀ ਸ਼ਿਕਾਇਤ 'ਤੇ ਮਹਿਤਾ ਪੁਲਿਸ ਨੇ ਦੋਸ਼ੀ ਖੁਸ਼ਬੀਰ ਸਿੰਘ ਵਿਰੁੱਧ ਬੀਐਨਐਸ ਦੀ ਧਾਰਾ 64 ਅਤੇ 351 (2) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ