Amritsar: ਨਕਲੀ ਸ਼ਰਾਬ ਕਾਰਨ 21 ਮੌਤਾਂ ਤੋਂ ਬਾਅਦ ਪੁਲਿਸ ਸਖ਼ਤ, 4 ਕਿਲੋ ਹੈਰੋਇਨ 'ਤੇ 3 ਲੱਖ ਡਰਗ ਮੰਨੀ ਸਣੇ ਤਸਕਰ ਗ੍ਰਿਫ਼ਤਾਰ

Amritsar: ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਤਸਕਰ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਫੜੇ ਗਏ ਤਸਕਰ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।

Share:

Amritsar: ਪੰਜਾਬ ਵਿੱਚ ਨਕਲੀ ਸ਼ਰਾਬ ਕਾਰਨ 21 ਮੌਤਾਂ ਤੋਂ ਬਾਅਦ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਤੋਂ ਨਸ਼ਾ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਤਸਕਰ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਫੜੇ ਗਏ ਤਸਕਰ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।

ਸੀਨੀਅਰ ਅਫਸਰਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਮਿਲਣ ਤੋਂ ਬਾਅਦ ਇਹ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਤਸਕਰ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਵਿਅਕਤੀ ਕੋਲੋਂ 3 ਲੱਖ ਡਰਗ ਮੰਨੀ ਬਰਾਮਦ ਹੋਈ ਹੈ। ਜਾਂਚ ਤੋਂ ਬਾਅਦ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਲੈ ਕੇ ਜਾ ਰਿਹਾ ਸੀ, ਇਸ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਬਤ ਕੀਤੀ ਖੇਪ ਦੇ ਲਿੰਕ ਪਾਕਿਸਤਾਨ ਨਾਲ ਜੁੜੇ

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਬਤ ਕੀਤੀ ਖੇਪ ਦੇ ਲਿੰਕ ਪਾਕਿਸਤਾਨ ਨਾਲ ਜੁੜੇ ਦੱਸੇ ਜਾ ਰਹੇ ਹਨ। ਸਮੱਗਲਰ ਪਾਕਿਸਤਾਨ ਤੋਂ ਇਹ ਖੇਪ ਲਿਆਇਆ ਸੀ। ਫੜੇ ਗਏ ਸਮੱਗਲਰ ਬਾਰੇ ਅਜੇ ਤੱਕ ਕੋਈ ਵੀ ਅਧਿਕਾਰੀ ਪੂਰੀ ਜਾਣਕਾਰੀ ਸਾਂਝੀ ਨਹੀਂ ਕਰ ਰਿਹਾ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੁਪਹਿਰ 3 ਵਜੇ ਦੇ ਕਰੀਬ ਜਾਣਕਾਰੀ ਸਾਂਝੀ ਕਰਨਗੇ।

ਇਹ ਵੀ ਪੜ੍ਹੋ