Gangwar in Ludhiana: ਗੈਂਗਸਟਰਾਂ ਦੇ 2 ਧੜਿਆਂ 'ਚ ਝੜਪ ਤੋਂ ਬਾਅਦ ਹੋਈ ਠਾਅ-ਠਾਅ, 1 ਬਦਮਾਸ਼ ਦੀ ਮੌਤ

Gangwar in Ludhiana: ਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

Share:

Gangwar in Ludhiana: ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸੂਰਜ ਸ਼ਰਮਾ ਉਰਫ਼ ਬੱਬੂ ਵਜੋਂ ਹੋਈ ਹੈ। ਇਸ ਦੌਰਾਨ ਜ਼ਖਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ।  ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜ਼ਖਮੀ ਦੀ ਹਾਲਤ ਨਾਜ਼ੁਕ,  ਨਿੱਜੀ ਹਸਪਤਾਲ ਕਰਵਾਇਆ ਦਾਖਲ 

ਪੁਲਿਸ ਨੇ ਮ੍ਰਿਤਕ ਸੂਰਜ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜ਼ਖਮੀ ਹਰਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਪੀਏਯੂ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਕਈ ਐਂਗਲਾਂ ਤੋਂ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ

Tags :