ਖੰਨਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਅਕਾਲੀ ਆਗੂ ਦਾ ਭਰਾ ਅਤੇ 2 ਔਰਤਾਂ ਜ਼ਖਮੀ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ ਤੇ ਉਸਦੇ ਛੋਟੇ ਭਰਾ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਦੋਵੇਂ ਫਰਾਰ ਹਨ।

Courtesy: ਖੰਨਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ

Share:

ਖੰਨਾ ਦੇ ਪਿੰਡ ਚਣਕੋਈਆਂ ਖੁਰਦ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ ਗਿਆ। ਹਮਲਾਵਰਾਂ ਦੀ ਗਿਣਤੀ 50 ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਹਮਲੇ ਵਿੱਚ ਚਣਕੋਈਆਂ ਖੁਰਦ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ ਦਾ ਭਰਾ ਅਤੇ ਦੋ ਔਰਤਾਂ ਜ਼ਖਮੀ ਹੋ ਗਈਆਂ। ਉਹਨਾਂ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿਖੇ  ਦਾਖਲ ਕਰਵਾਇਆ ਗਿਆ। ਇਹ ਵਿਵਾਦ 12 ਏਕੜ ਜ਼ਮੀਨ ਦਾ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ ਤੇ ਉਸਦੇ ਛੋਟੇ ਭਰਾ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਦੋਵੇਂ ਫਰਾਰ ਹਨ।


ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ 


ਸਾਬਕਾ ਸਰਪੰਚ ਜਗਜੀਤ ਜੱਗੀ ਦੀ ਭੈਣ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ 12 ਏਕੜ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਅਦਾਲਤ ਵਿੱਚ ਵੀ ਕੇਸ ਚੱਲ ਰਹੇ ਹਨ। ਇਸ ਦੁਸ਼ਮਣੀ ਦੇ ਕਾਰਨ ਜਗਜੀਤ ਸਿੰਘ ਅਤੇ ਉਸਦੇ ਇੱਕ ਭਰਾ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਕੇਸ ਦਰਜ ਕੀਤਾ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਜਗਜੀਤ ਜੱਗੀ ਅਤੇ ਉਸਦਾ ਭਰਾ ਘਰੋਂ ਫਰਾਰ ਹਨ। ਮੰਗਲਵਾਰ ਸ਼ਾਮ ਨੂੰ ਲਗਭਗ 50 ਹਮਲਾਵਰ ਆਏ। ਉਨ੍ਹਾਂ ਕੋਲ ਹਥਿਆਰ ਸਨ। ਜਿਵੇਂ ਹੀ ਉਹ ਆਏ, ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜ਼ਮੀਨ ਵਿੱਚ ਫ਼ਸਲ ਵੱਢਣ ਦੀ ਕੋਸ਼ਿਸ਼ ਕੀਤੀ। ਜਦੋਂ ਉਹਨਾਂ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਹ ਸਾਰਾ ਮਾਮਲਾ ਜ਼ਮੀਨ 'ਤੇ ਕਬਜ਼ੇ ਦਾ ਹੈ। ਉਨ੍ਹਾਂ ਨੂੰ ਡਰਾਉਣ ਅਤੇ ਉੱਥੋਂ ਭਜਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਮਲਾਵਰਾਂ ਨੂੰ ਸਿਆਸੀ ਸ਼ਹਿ ਦਾ ਵੀ ਦੋਸ਼ ਲਗਾਇਆ ਗਿਆ।

ਅਸੀਂ ਪਰਿਵਾਰ ਦੀ ਰੱਖਿਆ ਕਰਾਂਗੇ - ਡੀ.ਐਸ.ਪੀ.


ਮੌਕੇ 'ਤੇ ਪਹੁੰਚੇ ਡੀਐਸਪੀ ਹੇਮੰਤ ਮਲਹੋਤਰਾ ਨੇ ਦੱਸਿਆ ਕਿ ਪੁਲਿਸ ਨੂੰ 112 'ਤੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।  ਰਾਤ ਨੂੰ ਇੱਥੇ ਨਾਕਾ ਲਾਇਆ ਜਾਵੇਗਾ। ਜ਼ਖਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

 

 

ਇਹ ਵੀ ਪੜ੍ਹੋ