ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੀ ਇਮੀਗ੍ਰੇਸ਼ਨ ਕੰਪਨੀ ਕਾਸਟ-ਵੇਅ ਖਿਲਾਫ ਇੱਕ ਹੋਰ ਮੁਕੱਦਮਾ ਦਰਜ

ਪਿਛਲੇ ਸਾਲ ਖੰਨਾ 'ਚ ਇਸ ਕੰਪਨੀ ਦੇ ਕਾਰਨਾਮੇ ਸਾਮਣੇ ਆਏ ਸੀ। ਇਸ ਕੰਪਨੀ ਨੇ 500 ਤੋਂ ਵੱਧ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰੀ ਹੈ।

Courtesy: file photo

Share:

ਖੰਨਾ ਸਥਿਤ ਕਾਸਟ-ਵੇਅ ਇਮੀਗ੍ਰੇਸ਼ਨ ਕੰਪਨੀ ਵਿਰੁੱਧ ਇੱਕ ਹੋਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲਿਸ ਸਟੇਸ਼ਨ-2 ਵਿੱਚ ਦਰਜ ਸ਼ਿਕਾਇਤ ਅਨੁਸਾਰ, ਕੰਪਨੀ ਨੇ ਨਵਾਂਸ਼ਹਿਰ ਦੇ ਪਿੰਡ ਉਧੋਵਾਲ ਦੇ ਵਸਨੀਕ ਸੁਰਜੀਤ ਸਿੰਘ ਦੇ ਪੁੱਤਰ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾਉਣ ਦੇ ਨਾਮ 'ਤੇ 13 ਲੱਖ 20 ਹਜ਼ਾਰ ਰੁਪਏ ਲਏ। ਕੰਪਨੀ ਦੇ ਮਾਲਕਾਂ ਗੁਰਪ੍ਰੀਤ ਸਿੰਘ ਬੈਨੀਪਾਲ, ਤਨਵੀਰ ਕੌਰ, ਗੁਰਪ੍ਰੀਤ ਕੌਰ, ਹਰਮਨ ਅਤੇ ਤੇਜਾ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।

500 ਤੋਂ ਵੱਧ ਲੋਕਾਂ ਨਾਲ ਠੱਗੀ 

ਦੋਸ਼ੀਆਂ ਨੇ ਨਾ ਤਾਂ ਵੀਜ਼ਾ ਪ੍ਰਕਿਰਿਆ ਪੂਰੀ ਕੀਤੀ ਅਤੇ ਨਾ ਹੀ ਕਿਸੇ ਯੂਨੀਵਰਸਿਟੀ ਵਿੱਚ ਫੀਸ ਜਮ੍ਹਾ ਕਰਵਾਈ। ਜੀਟੀਬੀ ਮਾਰਕੀਟ ਵਿੱਚ ਸਥਿਤ ਕੰਪਨੀ ਦਾ ਮਾਲਕ ਆਪਣਾ ਦਫਤਰ ਬੰਦ ਕਰਨ ਤੋਂ ਬਾਅਦ ਪਹਿਲਾਂ ਹੀ ਫਰਾਰ ਹੋ ਚੁੱਕਾ ਹੈ। ਇਸ ਕੰਪਨੀ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 500 ਤੋਂ ਵੱਧ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਡੀਐਸਪੀ ਅੰਮ੍ਰਿਤਪਾਲ ਸਿੰਘ ਭਾਟੀ ਅਨੁਸਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ