Kapurthala: ਪੈਸੇ ਦੇ ਲੈਣ-ਦੇਣ ਦੇ ਮਾਮਲੇ ਵਿੱਚ ਹਥਿਆਰਬੰਦ ਬਦਮਾਸ਼ਾਂ ਨੇ ਟਰੈਵਲ ਏਜੰਟ ਦਾ ਕੀਤਾ ਕਤਲ

Kapurthala: ਮੁੱਢਲੀ ਜਾਂਚ ਮੁਤਾਬਕ ਮ੍ਰਿਤਕ ਟਰੈਵਲ ਏਜੰਟ ਦਾ ਕੰਮ ਕਰਦਾ ਸੀ। ਮੁਲਜ਼ਮਾਂ ਨੇ ਪੈਸੇ ਲੈਣ-ਦੇਣ ਲਈ ਇਹ ਵਾਰਦਾਤ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। 

Share:

Kapurthala: ਕਪੂਰਥਲਾ ਦੇ ਮਸਜਿਦ ਚੌਕ ਨੇੜੇ ਅੱਜ ਸ਼ਾਮ ਨੂੰ ਕੁਝ ਹਥਿਆਰਬੰਦ ਬਦਮਾਸ਼ਾਂ ਨੇ ਟਰੈਵਲ ਏਜੰਟ 'ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਏਜੰਟ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਸ਼ਹਿਨਾਈ ਪੈਲੇਸ ਦੇ ਨੇੜੇ ਰਹਿਣ ਵਾਲੇ ਹਰਪ੍ਰੀਤ ਸਿੰਘ ਬੰਟੀ ਵਜੋਂ ਹੋਈ ਹੈ। ਮੁੱਢਲੀ ਜਾਂਚ ਮੁਤਾਬਕ ਮ੍ਰਿਤਕ ਟਰੈਵਲ ਏਜੰਟ ਦਾ ਕੰਮ ਕਰਦਾ ਸੀ। ਮੁਲਜ਼ਮਾਂ ਨੇ ਪੈਸੇ ਲੈਣ-ਦੇਣ ਲਈ ਇਹ ਵਾਰਦਾਤ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਟੀਮ ਨੇ ਮ੍ਰਿਤਕ ਦੇ ਮੋਬਾਈਲ ਫੋਨ ਤੋਂ ਵੇਰਵੇ ਕੀਤੇ ਇਕੱਠੇ 

ਡੀਐਸਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਬੰਟੀ ਟਰੈਵਲ ਏਜੰਸੀ ਲਈ ਕੰਮ ਕਰਦਾ ਸੀ। ਇਸ ਨਾਲ ਸਬੰਧਤ ਪੈਸੇ ਦੇ ਲੈਣ-ਦੇਣ ਦਾ ਮਾਮਲਾ ਹੈ। ਜਿਸ ਕਾਰਨ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਮੁੱਢਲੀ ਜਾਂਚ ਵਿੱਚ ਪੁਲਿਸ ਟੀਮ ਨੇ ਮ੍ਰਿਤਕ ਦੇ ਮੋਬਾਈਲ ਫੋਨ ਤੋਂ ਕੁਝ ਵੇਰਵੇ ਇਕੱਠੇ ਕੀਤੇ ਹਨ। ਜਿਸ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
 

ਇਹ ਵੀ ਪੜ੍ਹੋ

Tags :