Barnala: ਨਸ਼ੇੜੀ ਨੇ ਵੱਡੇ ਭਰਾ ਦਾ ਕੀਤਾ ਕਤਲ, ਪਰਿਵਾਰ ਨਾਲ ਅਕਸਰ ਰਹਿੰਦਾ ਸੀ ਲੜਾਈ-ਝਗੜਾ 

Barnala: ਮੁਲਜ਼ਮਾਂ ਨੇ ਬੀਤੀ ਰਾਤ ਉਸ ਦੇ ਭਰਾ ਬਲਵੀਰ ਸਿੰਘ ਦਾ ਘਰ ਵਿੱਚ ਹੀ ਪੇਚਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

Share:

Barnala: ਬਰਨਾਲਾ 'ਚ ਨਸ਼ੇੜੀ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਇਹ ਵਾਰਦਾਤ ਬਰਨਾਲਾ ਦੇ ਸੰਧੂ ਕਲਾਂ ਦੀ ਹੈ। ਜਿੱਥੇ ਦੋਵੇਂ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਮੁਲਜ਼ਮ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਮੁਲਜ਼ਮਾਂ ਨੇ ਬੀਤੀ ਰਾਤ ਉਸ ਦੇ ਭਰਾ ਬਲਵੀਰ ਸਿੰਘ ਦਾ ਘਰ ਵਿੱਚ ਹੀ ਪੇਚਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਆਰੋਪੀ

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਜੀਜਾ ਪੂਰਨ ਸਿੰਘ ਦਾ ਅਜੇ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹ ਆਪਣੇ ਘਰ ਹੀ ਰਹਿੰਦਾ ਸੀ। ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਅਤੇ ਸ਼ਰਾਬ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਆਪਣੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ।

ਮ੍ਰਿਤਕ ਦੀ ਲਾਸ਼ ਦਾ ਹੋਵੇਗਾ ਪੋਸਟ ਮਾਰਟਮ 

ਥਾਣਾ ਭਦੌੜ ਦੇ SHO ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ 'ਚ ਹੋਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਆਦਿ ਦੀ ਲਪੇਟ ਵਿੱਚ ਸੀ। ਇਸ ਬਾਰੇ ਵੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
 

ਇਹ ਵੀ ਪੜ੍ਹੋ