Ludhiana: ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਲਾਸ਼ ਬਰਾਮਦ, ਇਲਾਕੇ ਵਿੱਚ ਫੈਲੀ ਸਨਸਨੀ 

Ludhiana: ਲਾਸ਼ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਉਸ ਦੀ ਲਾਸ਼ ਕਰੀਬ 10 ਦਿਨਾਂ ਤੋਂ ਕਮਰੇ 'ਚ ਬੰਦ ਪਈ ਹੋਵੇਗੀ। ਫਿਲਹਾਲ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਿਅਕਤੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

Share:

Ludhiana: ਲੁਧਿਆਣਾ ਦੇ ਸ਼ਿਮਲਾਪੁਰੀ ਥਾਣਾ ਖੇਤਰ 'ਚ ਪੁਲਿਸ ਨੂੰ ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਕੱਲ ਦੇਰ ਸ਼ਾਮ ਲੋਕਾਂ ਨੂੰ ਬਰੋਟਾ ਰੋਡ 'ਤੇ ਇਕ ਘਰ 'ਚੋਂ ਬਦਬੂ ਆ ਰਹੀ ਸੀ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦਰਵਾਜ਼ਾ ਤੋੜਿਆ ਤਾਂ ਕਮਰੇ 'ਚ ਬੈੱਡ 'ਤੇ ਵਿਅਕਤੀ ਦੀ ਲਾਸ਼ ਪਈ ਸੀ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ (45) ਵਜੋਂ ਹੋਈ ਹੈ। ਲਾਸ਼ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਉਸ ਦੀ ਲਾਸ਼ ਕਰੀਬ 10 ਦਿਨਾਂ ਤੋਂ ਕਮਰੇ 'ਚ ਬੰਦ ਪਈ ਹੋਵੇਗੀ। ਫਿਲਹਾਲ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਿਅਕਤੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।  ਜਾਂਚ ਅਫਸਰ ਅਨੁਸਾਰ ਫਿਲਹਾਲ ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 

ਮੰਜੇ 'ਤੇ ਸੜੀ ਹੋਈ ਹਾਲਤ 'ਚ ਪਈ ਸੀ ਲਾਸ਼

ਪੁਲਿਸ ਨੂੰ ਉਸ ਦੇ ਕਮਰੇ ਵਿੱਚੋਂ ਕੋਈ ਪਛਾਣ ਪੱਤਰ ਜਾਂ ਫੋਟੋ ਨਹੀਂ ਮਿਲੀ ਜਿਸ ਰਾਹੀਂ ਉਸ ਦੇ ਚਿਹਰੇ ਦੀ ਪਛਾਣ ਕੀਤੀ ਜਾ ਸਕੇ। ਹਾਲਾਂਕਿ ਆਸ-ਪਾਸ ਦੇ ਲੋਕਾਂ ਨੇ ਲਾਸ਼ ਦੀ ਪਛਾਣ ਜਗਤਾਰ ਸਿੰਘ ਵਜੋਂ ਕੀਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਥਾਣਾ ਸ਼ਿਮਲਾਪੁਰੀ ਦੇ ਜਾਂਚ ਅਫਸਰ ਏਐਸਆਈ ਗੁਰਮੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰੋਟਾ ਰੋਡ ਇਲਾਕੇ ਵਿੱਚ ਘਰ ਵਿੱਚੋਂ ਬਦਬੂ ਆ ਰਹੀ ਹੈ। ਜਿਸ 'ਤੇ ਉਹ ਟੀਮ ਨਾਲ ਮੌਕੇ 'ਤੇ ਪਹੁੰਚੇ। ਜਿੱਥੇ ਉਨ੍ਹਾਂ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਕਿ ਜਗਤਾਰ ਸਿੰਘ ਦੀ ਲਾਸ਼ ਮੰਜੇ 'ਤੇ ਸੜੀ ਹੋਈ ਹਾਲਤ 'ਚ ਪਈ ਸੀ। ਇਲਾਕੇ ਦੇ ਲੋਕਾਂ ਅਨੁਸਾਰ ਮ੍ਰਿਤਕ ਜਗਤਾਰ ਸਿੰਘ ਇੱਥੇ ਇਕੱਲਾ ਰਹਿੰਦਾ ਸੀ। ਉਸ ਦੇ ਮਾਤਾ-ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਉਸ ਦੀ ਪਤਨੀ ਲੰਬੇ ਸਮੇਂ ਤੋਂ ਉਸ ਤੋਂ ਵੱਖ ਰਹਿੰਦੀ ਹੈ। 

ਇਹ ਵੀ ਪੜ੍ਹੋ