BOGUS BILLING - GST ਨੇ ਕੀਤੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੇ ਜਾਅਲੀ ਬਿੱਲ ਫੜੇ, 5 ਕਾਰੋਬਾਰੀਆਂ ਖਿਲਾਫ ਮੁਕੱਦਮਾ ਦਰਜ 

ਇਨ੍ਹਾਂ ਕਾਰੋਬਾਰੀਆਂ ਨੇ ਜਾਅਲੀ ਜੀਐਸਟੀ ਬਿੱਲ ਤਿਆਰ ਕੀਤੇ ਹਨ ਅਤੇ ਟੈਕਸ ਨਾ ਦੇ ਕੇ ਜੀਐਸਟੀ ਨਿਯਮਾਂ ਦੀ ਉਲੰਘਣਾ ਕੀਤੀ ਹੈ। ਆਉਣ ਵਾਲੇ ਦਿਨਾਂ 'ਚ ਇਹ ਕਾਰਵਾਈ ਹੋਰ ਵੀ ਤੇਜ਼ ਦੇਖਣ ਨੂੰ ਮਿਲ ਸਕਦੀ ਹੈ। 

Courtesy: file photo

Share:

ਕ੍ਰਾਇਮ ਨਿਊਜ਼। ਲੁਧਿਆਣਾ 'ਚ ਸਟੇਟ ਜੀਐਸਟੀ ਨੇ ਜਾਅਲੀ ਬਿਲਿੰਗ ਵਿੱਚ ਸ਼ਾਮਲ ਕਾਰੋਬਾਰੀਆਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੀਐਸਟੀ ਟੀਮਾਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਫਿਲਹਾਲ ਜੀਐਸਟੀ ਵਿਭਾਗ ਨੇ ਵੱਖ-ਵੱਖ ਥਾਣਿਆਂ ਵਿੱਚ 5 ਕਾਰੋਬਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਕਾਰੋਬਾਰੀਆਂ ਨੇ ਜਾਅਲੀ ਜੀਐਸਟੀ ਬਿੱਲ ਤਿਆਰ ਕੀਤੇ ਹਨ ਅਤੇ ਟੈਕਸ ਨਾ ਦੇ ਕੇ ਜੀਐਸਟੀ ਨਿਯਮਾਂ ਦੀ ਉਲੰਘਣਾ ਕੀਤੀ ਹੈ। ਆਉਣ ਵਾਲੇ ਦਿਨਾਂ 'ਚ ਇਹ ਕਾਰਵਾਈ ਹੋਰ ਵੀ ਤੇਜ਼ ਦੇਖਣ ਨੂੰ ਮਿਲ ਸਕਦੀ ਹੈ। 

ਹੌਜ਼ਰੀ ਮਾਲਕਾਂ ਖਿਲਾਫ ਮੁਕੱਦਮਾ ਦਰਜ 

ਮਿਲੀ ਜਾਣਕਾਰੀ ਅਨੁਸਾਰ ਜੀਐਸਟੀ ਸਟੇਟ ਇੰਸਪੈਕਟਰ ਜਸਪਾਲ ਸਿੰਘ ਨੇ ਜੁਨੇਜਾ ਹੌਜ਼ਰੀ 'ਤੇ ਛਾਪਾ ਮਾਰਿਆ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਕਈ ਜਾਅਲੀ ਬਿੱਲ ਮਿਲੇ। ਫੈਕਟਰੀ ਮਾਲਕ ਪ੍ਰਭਜੋਤ ਸਿੰਘ ਜੁਨੇਜਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ। ਜਸਪਾਲ ਸਿੰਘ ਨੇ ਤੁਰੰਤ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੂੰ ਸੂਚਿਤ ਕੀਤਾ। ਇਸ ਮਾਮਲੇ ਵਿੱਚ ਪੁਲਿਸ ਨੇ ਫੈਕਟਰੀ ਮਾਲਕ ਪ੍ਰਭਜੋਤ ਸਿੰਘ ਜੁਨੇਜਾ ਵਾਸੀ ਨਿਊ ਬਾਜਵਾ ਨਗਰ ਘਾਟੀ ਮੁਹੱਲਾ ਅਤੇ ਉਸਦੇ ਇੱਕ ਪਾਰਟਨਰ ਵਿਰੁੱਧ ਧਾਰਾ 132 ਜੀਐਸਟੀ ਐਕਟ 2017 ਦੇ ਨਾਲ ਨਾਲ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 319, 318, 336,337,338,340,61  ਤਹਿਤ ਮਾਮਲਾ ਦਰਜ ਕੀਤਾ। ਜਸਪਾਲ ਸਿੰਘ ਨੇ ਦੱਸਿਆ ਕਿ ਕਿੰਨੇ ਜਾਅਲੀ ਬਿੱਲ ਮਿਲੇ ਹਨ ਫਿਲਹਾਲ ਇਹ ਕਹਿਣਾ ਬਹੁਤ ਜਲਦੀ ਹੋਵੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਸਾਹਨੇਵਾਲ 'ਚ ਵੀ ਚੱਲਦਾ ਸੀ ਗੋਰਖਧੰਦਾ

 ਇਸੇ ਤਰ੍ਹਾਂ, ਜੀਐਸਟੀ ਸਟੇਟ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਸਾਹਨੇਵਾਲ ਪੁਲਿਸ ਨੂੰ ਦੱਸਿਆ ਕਿ ਸ਼ਿਵ ਸ਼ਕਤੀ ਐਂਟਰਪ੍ਰਾਈਜ਼ੇਸ ਅਤੇ ਸੁਰਿੰਦਰ ਕੁਮਾਰ ਨਾਮ ਦੇ ਵਿਅਕਤੀ ਨੇ ਜਾਅਲੀ ਦਸਤਾਵੇਜ਼ਾਂ 'ਤੇ ਜਾਅਲੀ ਜੀਐਸਟੀ ਬਿੱਲ ਤਿਆਰ ਕਰਕੇ ਟੈਕਸ ਦਾ ਭੁਗਤਾਨ ਨਹੀਂ ਕੀਤਾ। ਜੀਐਸਟੀ ਦੇ ਨਿਯਮਾਂ ਦੀ ਉਲੰਘਣਾ ਕਰਕੇ ਦੋਸ਼ੀਆਂ ਨੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ। ਪੁਲਿਸ ਨੇ ਸ਼ਿਵ ਸ਼ਕਤੀ ਐਂਟਰਪ੍ਰਾਈਜ਼ੇਸ ਜਸਪਾਲ ਬਾਂਗੜ ਅਤੇ ਸੁਰਿੰਦਰ ਕੁਮਾਰ ਵਿਰੁੱਧ ਧਾਰਾ 132, 406,465,467,468,471,120B ਆਈਪੀਸੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ। 

ਜੀਐਸਟੀ ਨਿਯਮਾਂ ਦੀ ਉਲੰਘਣਾ 

ਤੀਜੇ ਮਾਮਲੇ ਵਿੱਚ ਸਟੇਟ ਜੀਐਸਟੀ ਅਧਿਕਾਰੀਆਂ ਨੇ ਗੁਰਜਸ ਆਰਟਸ ਗਿੱਲ ਰੋਡ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਖਿਲਾਫ ਥਾਣਾ ਡਿਵੀਜ਼ਨ ਨੰਬਰ 6 ਵਿਖੇ ਮਾਮਲਾ ਦਰਜ ਕਰਾਇਆ ਹੈ। ਅਧਿਕਾਰੀਆਂ ਅਨੁਸਾਰ ਦੋਸ਼ੀ ਅੰਮ੍ਰਿਤਪਾਲ ਸਿੰਘ ਬਿਨਾਂ ਕੋਈ ਟੈਕਸ ਅਦਾ ਕੀਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜਾਅਲੀ ਬਿੱਲ ਤਿਆਰ ਕਰਕੇ ਜੀਐਸਟੀ ਨਿਯਮਾਂ ਦੀ ਉਲੰਘਣਾ ਕਰ ਰਿਹਾ ਸੀ। ਦੋਸ਼ੀ ਨੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾਵਾਂ ਬੀਐਨਐਸ 319, 318, 336, 337, 338, 340, 61 ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਅਨੁਸਾਰ, ਇਸ ਵੇਲੇ ਤਿੰਨੋਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ