ਬ੍ਰੇਕਿੰਗ - ਤਰਨਤਾਰਨ 'ਚ ਐਨਕਾਊਂਟਰ, ਅੱਤਵਾਦੀ ਲੰਡਾ ਦੇ ਤਿੰਨ ਸਾਥੀ ਗ੍ਰਿਫਤਾਰ 

ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਜਦੋਂ ਕਿ ਦੋ ਹੋਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ।

Courtesy: ਅੱਤਵਾਦੀ ਲਖਵੀਰ ਲੰਡਾ

Share:

ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ, ਇੱਕ 30 ਬੋਰ ਪਿਸਤੌਲ ਅਤੇ ਇੱਕ ਸਕੂਟੀ ਬਰਾਮਦ ਕੀਤੀ ਗਈ। ਇਸ ਦੌਰਾਨ ਗੋਲੀ ਲੱਗਣ ਨਾਲ ਇੱਕ ਦੋਸ਼ੀ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ, ਇਹ ਮੁਕਾਬਲਾ ਝਬਾਲ ਇਲਾਕੇ ਦੇ ਨੇੜੇ ਹੋਇਆ, ਜਦੋਂ ਮੁਲਜ਼ਮਾਂ ਦੇ ਇੱਕ ਸਮੂਹ ਨੇ ਪੁਲਿਸ 'ਤੇ ਖੁੱਲ੍ਹੇਆਮ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਜਦੋਂ ਕਿ ਦੋ ਹੋਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ।

ਲੱਕੀ ਪਟਿਆਲ ਦਾ ਸਾਥੀ ਫੜਿਆ ਸੀ 

ਜਾਣਕਾਰੀ ਅਨੁਸਾਰ ਪਿਛਲੇ ਕੁੱਝ ਦਿਨਾਂ ਵਿੱਚ ਇਹ ਸਪੱਸ਼ਟ ਹੋ ਗਿਆ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਅਤੇ ਗੈਂਗਸਟਰ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹਨ। ਇਸਤੋਂ ਪਹਿਲਾਂ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਦੇ ਸਾਥੀ ਨਵਜੋਤ ਸਿੰਘ ਨੂੰ ਨਿਊ ਚੰਡੀਗੜ੍ਹ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਇਹ ਖੁਲਾਸਾ ਹੋਇਆ ਕਿ ਉਹ ਪਹਿਲਾਂ ਵੀ ਜੇਲ੍ਹ ਵਿੱਚ ਰਹਿ ਚੁੱਕਾ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਹ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋ ਗਿਆ।

 

 

ਇਹ ਵੀ ਪੜ੍ਹੋ