ਹੈਵਾਨੀਅਤ - ਮਾਨਸਾ 'ਚ 25 ਸਾਲ ਦੇ ਨੌਜਵਾਨ ਨੇ 4 ਸਾਲ ਦੀ ਬੱਚੀ ਨਾਲ ਜ਼ਬਰ ਜਨਾਹ ਕੀਤਾ

ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੀੜਤ ਬੱਚੀ ਦਾ ਡਾਕਟਰੀ ਮੁਆਇਨਾ ਕਰਵਾਇਆ ਅਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

Courtesy: file photo

Share:

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਮਾਹੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 25 ਸਾਲਾ ਨੌਜਵਾਨ ਨੇ 4 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਕੀਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੀੜਤ ਬੱਚੀ ਦਾ ਡਾਕਟਰੀ ਮੁਆਇਨਾ ਕਰਵਾਇਆ ਅਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਕੁਲਚੇ ਦਾ ਲਾਲਚ ਦੇ ਕੇ ਘਰ ਬੁਲਾਇਆ 

ਜਾਣਕਾਰੀ ਅਨੁਸਾਰ ਦੋਸ਼ੀ ਪੀੜਤ ਬੱਚੀ ਦਾ ਗੁਆਂਢੀ ਹੈ। ਜਿਸਨੇ ਕੁਲਚੇ ਦਾ ਲਾਲਚ ਦੇ ਕੇ ਬੱਚੀ ਨੂੰ ਆਪਣੇ ਘਰ ਬੁਲਾ ਲਿਆ ਤੇ ਫਿਰ ਘਿਨੌਣਾ ਕੰਮ ਕੀਤਾ। ਬੱਚੀ ਆਪਣੇ ਘਰ ਆਈ ਅਤੇ ਆਪਣੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਪਰਿਵਾਰ ਨੇ ਤੁਰੰਤ ਬੱਚੀ ਨੂੰ ਮਾਨਸਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ। ਡਾਕਟਰ ਨੇ ਕਿਹਾ ਕਿ ਜਦੋਂ ਬੱਚੀ ਨੂੰ ਅੰਦਰ ਲਿਆਂਦਾ ਗਿਆ ਤਾਂ ਉਹ ਬਹੁਤ ਡਰੀ ਹੋਈ ਸੀ। ਮੈਡੀਕਲ ਜਾਂਚ ਵਿੱਚ ਜ਼ਬਰ ਜਨਾਹ ਦੀ ਪੁਸ਼ਟੀ ਹੋਈ ਹੈ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕੀਤੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

ਇਹ ਵੀ ਪੜ੍ਹੋ