Amritsar: NOC ਦੇ ਬਦਲੇ 50 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ 'ਚ ਇੰਪਰੂਵਮੈਂਟ ਟਰੱਸਟ ਦਾ ਇੰਜੀਨੀਅਰ 'ਤੇ ਕਲਰਕ ਰੰਗੇ ਹਥੀਂ ਕਾਬੂ

Amritsar: ਇੰਦਰਜੀਤ ਸਿੰਘ ਵਾਸੀ ਅੰਮ੍ਰਿਤਸਰ ਨੇ ਪਟਿਆਲਾ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਕੀਤੀ ਸੀ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ ਜਗਜੀਤ ਸਿੰਘ ਅਤੇ ਸੇਲਜ਼ ਕਲਰਕ ਸੰਜੀਵ ਕੁਮਾਰ ਐਨਓਸੀ ਜਾਰੀ ਕਰਨ ਬਦਲੇ ਉਸ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

Share:

Amritsar: ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ ਅਤੇ ਕਲਰਕ ਨੂੰ NOC ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਜਿਸ 'ਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇੰਦਰਜੀਤ ਸਿੰਘ ਵਾਸੀ ਅੰਮ੍ਰਿਤਸਰ ਨੇ ਪਟਿਆਲਾ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਕੀਤੀ ਸੀ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ ਜਗਜੀਤ ਸਿੰਘ ਅਤੇ ਸੇਲਜ਼ ਕਲਰਕ ਸੰਜੀਵ ਕੁਮਾਰ ਐਨਓਸੀ ਜਾਰੀ ਕਰਨ ਬਦਲੇ ਉਸ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਕਤ ਅਧਿਕਾਰੀ ਰੇਲਵੇ ਲਿੰਕ ਰੋਡ 'ਤੇ ਸਥਿਤ ਇੱਕ ਪਲਾਟ ਦੀ ਮਾਲਕੀ ਸਬੰਧੀ ਐਨਓਸੀ ਨਹੀਂ ਦੇ ਰਿਹਾ ਸੀ ਅਤੇ ਫਿਰ ਉਸ ਨੇ ਰਿਸ਼ਵਤ ਦੀ ਮੰਗ ਕੀਤੀ।

ਵਿਜੀਲੈਂਸ ਬਿਊਰੋ ਵੱਲੋਂ ਵਿਛਾਇਆ ਗਿਆ ਸੀ ਜਾਲ 

ਮਾਮਲੇ ਦੀ ਮੁੱਢਲੀ ਜਾਂਚ ਪਟਿਆਲਾ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਜੇ.ਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ