Crime: ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਗੋਲੀਆਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

Crime: ਉਨ੍ਹਾਂ ਦੱਸਿਆ ਕਿ ਜਿਨ੍ਹਾਂ ਤਿੰਨ ਨੌਜਵਾਨਾਂ ਕੋਲ ਰਾਈਫਲਾਂ ਸਨ ਉਨ੍ਹਾਂ ਨੇ ਗੁਰਸੇਵਕ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਹੈ। ਡੀਐਸਪੀ ਨੇ ਦੱਸਿਆ ਕਿ ਪੁਲੀਸ ਨੇ ਰੋਹਿਤ, ਜਗਦੀਸ਼ ਕੁਮਾਰ ਉਰਫ ਟਾਟਾ ਅਤੇ ਸੈਮ ਨਾਮੀ ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Share:

Punjab News: ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਕਤਲ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਕੀਤਾ ਹੈ।

ਕੁਝ ਦਿਨ ਪਹਿਲਾਂ ਹੋਈ ਸੀ ਲੜਾਈ

ਪਿੱਛੇ ਜਿਹੇ ਗੁਰਸੇਵਕ ਸਿੰਘ ਵੱਲੋਂ ਛੇੜਛਾੜ ਕਰਨ ਤੋਂ ਰੋਕਣ ’ਤੇ ਇਨ੍ਹਾਂ ਨੌਜਵਾਨਾਂ ਦੀ ਉਸ ਨਾਲ ਲੜਾਈ ਹੋ ਗਈ। ਕੁਝ ਦਿਨਾਂ ਬਾਅਦ ਉਸ ਨੇ ਅਸਤੀਫਾ ਦੇ ਦਿੱਤਾ ਪਰ ਇਸੇ ਰੰਜਿਸ਼ ਕਾਰਨ ਨੌਜਵਾਨਾਂ ਨੇ ਗੁਰਸੇਵਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਗੋਇੰਦਵਾਲ ਰਵੀਸ਼ੇਰ ਸਿੰਘ ਮੌਕੇ ’ਤੇ ਪੁੱਜੇ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਤਿੰਨ ਨੌਜਵਾਨਾਂ ਕੋਲ ਰਾਈਫਲਾਂ ਸਨ ਉਨ੍ਹਾਂ ਨੇ ਗੁਰਸੇਵਕ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਹੈ। ਡੀਐਸਪੀ ਨੇ ਦੱਸਿਆ ਕਿ ਪੁਲੀਸ ਨੇ ਰੋਹਿਤ, ਜਗਦੀਸ਼ ਕੁਮਾਰ ਉਰਫ ਟਾਟਾ ਅਤੇ ਸੈਮ ਨਾਮੀ ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ