Dasuha: ਸ਼ੋਅਰੂਮ ਮਾਲਕ ਨੇ ਮਾਰੀ ਕਰਮਚਾਰੀ ਨੂੰ ਗੋਲੀ, ਨੌਜਵਾਨ ਦੀ ਮੌਕੇ 'ਤੇ ਹੀ ਮੌਤ

ਸ਼ੋਅਰੂਮ ਮਾਲਕ ਵੱਲੋਂ ਗੋਲੀ ਮਾਰਨ ਤੋਂ ਬਾਅਦ ਕਰਮਚਾਰੀ ਨੂੰ ਜ਼ਖ਼ਮੀ ਹਾਲਤ ਵਿੱਚ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। ਜਦੋਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤਾਂ ਸ਼ੋਅਰੂਮ ਮਾਲਕ ਆਪਣੀ ਥਾਰ ਕਾਰ ਛੱਡ ਕੇ ਉਥੋਂ ਭੱਜ ਗਿਆ।

Share:

Punjab News: ਹੁਸ਼ਿਆਰਪੁਰ ਦੇ ਦਸੂਹਾ ‘ਚ ਬਜਾਜ ਸ਼ੋਅਰੂਮ ਦੇ ਮਾਲਕ ਨੇ ਆਪਣੇ ਸ਼ੋਅਰੂਮ ‘ਚ ਕੰਮ ਕਰ ਰਹੇ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਮਿਲ ਰਹੀ ਹੈ ਕਿ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਪਿੰਡ ਉਡੜਾ ਵਜੋਂ ਹੋਈ ਹੈ। ਸ਼ੋਅਰੂਮ ਮਾਲਕ ਵੱਲੋਂ ਗੋਲੀ ਮਾਰਨ ਤੋਂ ਬਾਅਦ ਕਰਮਚਾਰੀ ਨੂੰ ਜ਼ਖ਼ਮੀ ਹਾਲਤ ਵਿੱਚ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। ਜਦੋਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤਾਂ ਸ਼ੋਅਰੂਮ ਮਾਲਕ ਆਪਣੀ ਥਾਰ ਕਾਰ ਛੱਡ ਕੇ ਉਥੋਂ ਭੱਜ ਗਿਆ। ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਿਵਲ ਹਸਪਤਾਲ ਪਹੁੰਚ ਗਿਆ। ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੁਲਿਸ ਹਸਪਤਾਲ ਪਹੁੰਚ ਗਈ

ਥਾਣਾ ਦਸੂਹਾ ਦੇ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਜਿਸ ਤੋਂ ਬਾਅਦ ਉਕਤ ਏਜੰਸੀ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕੀ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮਾਮਲਾ ਸੁਲਝਾ ਲਿਆ ਜਾਵੇਗਾ।

ਇਹ ਵੀ ਪੜ੍ਹੋ