Jalandhar: ਮਹਿਤਪੁਰ ਇਲਾਕੇ 'ਚ ਛਾਪੇਮਾਰੀ ਦੌਰਾਨ 4.50 ਲੱਖ ਲੀਟਰ ਲਾਹਣ ਸਣੇ ਸ਼ਰਾਬ ਦੀਆਂ ਭੱਠੀਆਂ ਬਰਾਮਦ, ਮੁਲਜ਼ਮ ਹੋਏ ਫਰਾਰ

Jalandhar: ਪੁਲਿਸ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡਾ, ਭੁੱਕੀ ਅਤੇ ਸ਼ਰਾਬ ਦੀਆਂ ਭੱਠੀਆਂ ਬਰਾਮਦ ਕੀਤੀਆਂ ਹਨ। ਹਾਲਾਂਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਸ਼ੀ ਦਰਿਆ ਪਾਰ ਕਰਕੇ ਲੁਧਿਆਣਾ ਵੱਲ ਭੱਜ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇੰਨੇ ਬਦਮਾਸ਼ ਸਨ ਕਿ ਉਨ੍ਹਾਂ ਨੇ ਸਤਲੁਜ ਦਰਿਆ ਨੇੜੇ ਵੱਡੇ-ਵੱਡੇ ਟੋਏ ਬਣਾ ਲਏ ਸਨ। ਮੁਲਜ਼ਮ ਇਸ ਵਿੱਚ ਲੱਕੜ ਦੇ ਸਟੈਂਡ ਰੱਖ ਕੇ ਸ਼ਰਾਬ ਬਣਾ ਰਹੇ ਸਨ।

Share:

Jalandhar: ਨਾਜਾਇਜ਼ ਸ਼ਰਾਬ ਦੇ ਕਹਿਰ ਦਾ ਅਸਰ ਹੁਣ ਜਲੰਧਰ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ 'ਚ ਐਤਵਾਰ ਤੜਕੇ ਬਾਰਿਸ਼ ਦੌਰਾਨ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਦੇ ਇਲਾਕੇ 'ਚ ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਨੇ ਛਾਪੇਮਾਰੀ ਕੀਤੀ। ਪੁਲਿਸ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡਾ, ਭੁੱਕੀ ਅਤੇ ਸ਼ਰਾਬ ਦੀਆਂ ਭੱਠੀਆਂ ਬਰਾਮਦ ਕੀਤੀਆਂ ਹਨ। ਹਾਲਾਂਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਸ਼ੀ ਦਰਿਆ ਪਾਰ ਕਰਕੇ ਲੁਧਿਆਣਾ ਵੱਲ ਭੱਜ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇੰਨੇ ਬਦਮਾਸ਼ ਸਨ ਕਿ ਉਨ੍ਹਾਂ ਨੇ ਸਤਲੁਜ ਦਰਿਆ ਨੇੜੇ ਵੱਡੇ-ਵੱਡੇ ਟੋਏ ਬਣਾ ਲਏ ਸਨ। ਮੁਲਜ਼ਮ ਇਸ ਵਿੱਚ ਲੱਕੜ ਦੇ ਸਟੈਂਡ ਰੱਖ ਕੇ ਸ਼ਰਾਬ ਬਣਾ ਰਹੇ ਸਨ।

ਪੁਲਿਸ ਨੇ ਮੌਕੇ ’ਤੇ ਹੀ ਨਸ਼ਟ ਕਰਵਾਇਆ ਸਾਰਾ ਸਾਮਾਨ 

ਪ੍ਰਾਪਤ ਜਾਣਕਾਰੀ ਅਨੁਸਾਰ ਟੀਮਾਂ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ ਅਤੇ 8 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਨੇ ਉਕਤ ਸਾਮਾਨ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ। ਪੁਲਿਸ ਅਨੁਸਾਰ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਬਾਜ਼ਾਰੀ ਕੀਮਤ ਕਰੀਬ 2.70 ਕਰੋੜ ਰੁਪਏ ਹੈ। ਦਸ ਦੇਈਏ ਕਿ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 22 ਮੌਤਾਂ ਹੋ ਚੁੱਕੀਆਂ ਹਨ। ਸੂਤਰਾਂ ਅਨੁਸਾਰ ਸਰਕਾਰ ਨੇ ਨਾਜਾਇਜ਼ ਸ਼ਰਾਬ ਨੂੰ ਲੈ ਕੇ ਜਲੰਧਰ ਆਬਕਾਰੀ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ। ਵਿਭਾਗੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਤੌਰ 'ਤੇ ਡਿਸਟਿਲਰੀਆਂ ਲਗਾ ਕੇ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਐਤਵਾਰ ਸਵੇਰੇ 6 ਵਜੇ ਜਲੰਧਰ ਦਿਹਾਤੀ ਪੁਲਸ ਦੀ ਮਦਦ ਨਾਲ ਮਹਿਤਪੁਰ ਦੇ ਪਿੰਡ ਵੇਰਵਾਂ 'ਚ ਛਾਪੇਮਾਰੀ ਕੀਤੀ। ਪੁਲਿਸ ਪਾਰਟੀ ਦੀਆਂ ਗੱਡੀਆਂ ਨੂੰ ਆਉਂਦੀ ਦੇਖ ਕੇ ਸਾਰੇ ਮੁਲਜ਼ਮ ਸਤਲੁਜ ਦਰਿਆ ਵਿੱਚ ਛਾਲ ਮਾਰ ਕੇ ਲੁਧਿਆਣਾ ਵੱਲ ਭੱਜ ਗਏ। ਟੀਮ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਸ਼ਰਾਬ ਦੀਆਂ ਭੱਠੀਆਂ ਚੱਲ ਰਹੀਆਂ ਸਨ ਅਤੇ ਦਰਿਆ ਦੇ ਪਾਣੀ ਤੋਂ ਸ਼ਰਾਬ ਬਣਾਈ ਜਾ ਰਹੀ ਸੀ। ਮੌਕੇ 'ਤੇ ਦਰਜਨ ਦੇ ਕਰੀਬ ਵਿਅਕਤੀ ਕੰਮ ਕਰ ਰਹੇ ਸਨ, ਜੋ ਟੀਮਾਂ ਨੂੰ ਦੇਖ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ