ਤਰਨਤਾਰਨ 'ਚ ਐਨਕਾਉਂਟਰ, ਪ੍ਰਭ ਦਾਸੂਵਾਲ ਗੈਂਗ ਦੇ 3 ਗੁਰਗੇ ਫੜੇ

ਪੁਲਿਸ ਪਾਰਟੀ ਵੱਲੋਂ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅੱਗੇ ਪੁਲਿਸ ਉੱਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ

Courtesy: File photo

Share:

ਤਰਨਤਾਰਨ ਜਿਲ੍ਹੇ ਵਿੱਚ ਆਏ ਦਿਨ ਹੀ ਫਰੌਤੀ ਮੰਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸਨੂੰ ਲੈ ਕੇ ਤਰਨਤਾਰਨ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ। ਤਰਨਤਾਰਨ ਦੇ ਪਿੰਡ ਤੂਤ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੀ ਮੁਠਭੇੜ ਹੋ ਗਈ, ਜਿੱਥੇ ਥਾਣਾ ਸਦਰ ਤਰਨਤਰਨ ਦੀ ਪੁਲਿਸ ਅਤੇ ਪ੍ਰਭ ਦਾਸੂਵਾਲ ਗੈਂਗਸਟਰ ਦੇ ਤਿੰਨ ਗੁਰਗਿਆ ਵਿਚਾਲੇ ਗੋਲੀਆਂ ਚੱਲੀਆਂ।

ਤਿੰਨ ਮੁਲਜ਼ਮ ਫੜੇ

ਮਿਲੀ ਜਾਣਕਾਰੀ ਅਨੁਸਾਰ ਗੋਲੀ ਲੱਗਣ ਨਾਲ ਪ੍ਰਭ ਦਾਸੂਵਾਲ ਗੈਂਗ ਦੇ ਦੋ ਗੁਰਗੇ ਗੰਭੀਰ ਜ਼ਖ਼ਮੀ ਹੋ ਗਏ ਅਤੇ ਪੁਲਿਸ ਨੇ ਇਨ੍ਹਾਂ ਦੇ ਇਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਵਲਟੋਹਾ ਤੇ ਲਵਪ੍ਰੀਤ ਸਿੰਘ ਵਾਸੀ ਲੋਹਕਾ ਥਾਣਾ ਮੱਲਾ ਵਾਲਾ ਅਤੇ ਤੀਜਾ ਸਾਥੀ ਮਹਿਕਦੀਪ ਸਿੰਘ ਵਜੋਂ ਹੋਈ ਹੈ।

ਭੱਜਣ ਦੀ ਕੋਸ਼ਿਸ਼ ਚ ਪੁਲਸ ਉਪਰ ਫਾਇਰਿੰਗ

ਘਟਨਾ ਬਾਰੇ ਡੀਐੱਸਪੀ ਕੰਵਲਜੀਤ ਸਿੰਘ ਭੱਟੀ ਨੇ ਦੱਸਿਆ ਕੀ ਥਾਣਾ ਸਦਰ ਪੱਟੀ ਦੇ ਮੁਖੀ ਐਸਐਚਓ ਗੁਰਚਰਨ ਸਿੰਘ ਪਿੰਡ ਦੂਤ ਬੰਗਾਲਾ ਤੋਂ ਡਰੇਨ ਦੇ ਰਸਤੇ ਜਾ ਰਹੇ ਸੀ ਕਿ ਪਿੰਡ ਜੋਤ ਸਿੰਘ ਵਾਲਾ ਦੇ ਨਜ਼ਦੀਕ ਸਾਹਮਣੇ ਤੋਂ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਪੈਣ ਉੱਤੇ ਜਦੋਂ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨਾਂ ਨੇ ਮੋਟਰਸਾਈਕਲ ਨਹੀਂ ਰੋਕਿਆ ਅਤੇ ਮੋਟਰਸਾਈਕਲ ਡਰੇਨ ਦੀ ਕੱਚੇ ਰਸਤੇ ਨੂੰ ਪਾ ਲਿਆ ।ਪੁਲਿਸ ਪਾਰਟੀ ਵੱਲੋਂ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅੱਗੇ ਪੁਲਿਸ ਉੱਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਲਵਪ੍ਰੀਤ ਸਿੰਘ ਵਾਸੀ ਵਲਟੋਹਾ ਅਤੇ ਲਵਪ੍ਰੀਤ ਸਿੰਘ ਵਾਸੀ ਮੱਲਾਂਵਾਲਾ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਪੁਲਿਸ ਨੇ ਇੰਨ੍ਹਾਂ ਕੋਲੋ 32 ਬੋਰ ਦਾ ਦੇਸੀ ਪਿਸਤੌਲ ਸਮੇਤ ਦੋ ਖੋਲ ਅਤੇ ਚਾਰ ਰੋਂਦ ਬਰਾਮਦ ਕੀਤੇ।

ਇਹ ਵੀ ਪੜ੍ਹੋ