ਕਿਸਾਨ ਨੇ ਪਤਨੀ ਤੇ 3 ਬੱਚਿਆਂ ਸਮੇਤ ਖਾਧਾ ਜ਼ਹਿਰ, ਜੋੜੇ ਦੀ ਮੌਤ

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਵਡਾਲੀ ਕਸਬੇ ਵਿੱਚ ਵਾਪਰੀ ਇਸ ਘਟਨਾ ਦੇ ਪਿੱਛੇ ਸਹੀ ਕਾਰਨ ਅਜੇ ਸਪੱਸ਼ਟ ਨਹੀਂ ਹਨ।

Courtesy: file photo

Share:

ਗੁਜਰਾਤ ਦੇ ਸਾਬਰਕਾਂਠਾ ਜ਼ਿਲ੍ਹੇ ਵਿੱਚ ਖ਼ੁਦਕੁਸ਼ੀ ਦਾ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਿਸਾਨ ਅਤੇ ਉਸਦੀ ਪਤਨੀ ਨੇ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਖਾ ਲਿਆ। ਪਤੀ-ਪਤਨੀ ਦੀ ਮੌਤ ਹੋ ਗਈ। ਜਦਕਿ ਤਿੰਨ ਬੱਚਿਆਂ ਦਾ ਇਲਾਜ ਹੋ ਰਿਹਾ ਹੈ।

ਖੁਦਕੁਸ਼ੀ ਦੇ ਕਾਰਨ ਹਾਲੇ ਸ਼ਪੱਸ਼ਟ ਨਹੀਂ 

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਵਡਾਲੀ ਕਸਬੇ ਵਿੱਚ ਵਾਪਰੀ ਇਸ ਘਟਨਾ ਦੇ ਪਿੱਛੇ ਸਹੀ ਕਾਰਨ ਅਜੇ ਸਪੱਸ਼ਟ ਨਹੀਂ ਹਨ। ਵਡਾਲੀ ਪੁਲਿਸ ਸਟੇਸ਼ਨ ਦੇ ਸਬ-ਇੰਸਪੈਕਟਰ ਰਵੀਰਾਜ ਜੋਸ਼ੀ ਨੇ ਕਿਹਾ ਕਿ ਪਤੀ ਪਤਨੀ, ਉਨ੍ਹਾਂ ਦੇ ਦੋ ਪੁੱਤਰਾਂ ਅਤੇ ਇੱਕ ਧੀ ਨੂੰ  ਸਵੇਰੇ ਉਲਟੀਆਂ ਆਉਣ ਲੱਗੀਆਂ। ਇਸਤੋਂ ਬਾਅਦ ਗੁਆਂਢੀਆਂ ਨੇ ਐਂਬੂਲੈਂਸ ਬੁਲਾਈ ਅਤੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਇੱਥੋਂ ਹਿੰਮਤਨਗਰ ਦੇ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਕਿਸਾਨ ਤੇ ਉਸਦੀ ਪਤਨੀ ਦੀ ਮੌਤ ਹੋ ਗਈ। ਬੱਚਿਆਂ ਦਾ ਇਲਾਜ ਜਾਰੀ ਹੈ। ਮ੍ਰਿਤਕਾਂ ਦੀ ਪਛਾਣ ਵਿਨੂ ਸਾਗਰ (42) ਅਤੇ ਉਸ ਦੀ ਪਤਨੀ ਕੋਕਿਲਾਬੇਨ (40) ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਉਹਨਾਂ ਦੇ ਤਿੰਨ ਬੱਚੇ - ਇੱਕ 19 ਸਾਲਾ ਧੀ ਅਤੇ 17 ਅਤੇ 18 ਸਾਲ ਦੇ ਪੁੱਤਰ - ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਵਡਾਲੀ ਪੁਲਿਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ

Tags :