ਜਲੰਧਰ 'ਚ 5 ਕਰੋੜ ਦੀ ਹੈਰੋਇਨ ਬਰਾਮਦ, ਮਾਰੂਤੀ ਕਾਰ 'ਚ ਕਰਨ ਆਇਆ ਸੀ ਸਪਲਾਈ

ਅੰਮ੍ਰਿਤਸਰ ਤੋਂ ਇਹ ਖੇਪ ਲਿਆਂਦੀ ਗਈ ਸੀ। ਜਿਸਦੇ ਚੱਲਦਿਆਂ ਪੁਲਿਸ ਨੂੰ ਸ਼ੱਕ ਹੈ ਕਿ ਤਸਕਰ ਦੇ ਸਬੰਧ ਸਰਹੱਦ ਪਾਰ ਜਾਂ ਸਰਹੱਦੀ ਇਲਾਕੇ ਰਹਿੰਦੇ ਵੱਡੇ ਸਮੱਗਲਰਾਂ ਨਾਲ ਹੋ ਸਕਦੇ ਹਨ। 

Share:

ਹਾਈਲਾਈਟਸ

  • ਗ੍ਰਿਫ਼ਤਾਰ ਮੁਲਜ਼ਮ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।
  • ਪੁਲਿਸ ਨੇ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

ਕ੍ਰਾਇਮ ਨਿਊਜ਼। ਪੰਜਾਬ ਦੇ ਜਲੰਧਰ 'ਚ ਸਿਟੀ ਪੁਲਿਸ ਨੇ ਇੱਕ ਕਿਲੋ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮ ਦੀ ਪਛਾਣ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ ਪਿੰਡ ਠੱਠੀ ਲੋਕੋਕੇ (ਅੰਮ੍ਰਿਤਸਰ) ਵਜੋਂ ਹੋਈ। ਜਿਸਦੇ ਖਿਲਾਫ ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਗੁਪਤ ਸੂਚਨਾ 'ਤੇ ਕਾਰਵਾਈ 

ਜਾਣਕਾਰੀ ਅਨੁਸਾਰ ਬਸ਼ੀਰਪੁਰਾ ਇਲਾਕੇ 'ਚ ਚੈਕਿੰਗ ਦੌਰਾਨ ਸਪੈਸ਼ਲ ਸੈੱਲ ਦੇ ਇੰਚਾਰਜ ਇੰਦਰਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਥਾਣਾ ਬਾਰਾਦਰੀ ਦੇ ਖੇਤਰ ਵਿੱਚ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਦੀ ਟੀਮ ਨੇ ਬਸ਼ੀਰਪੁਰਾ ਟੀ-ਪੁਆਇੰਟ ਨੇੜੇ ਚੈਕਿੰਗ ਦੌਰਾਨ ਉਕਤ ਮੁਲਜ਼ਮ ਨੂੰ ਕਾਬੂ ਕੀਤਾ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਪੁਲਿਸ ਨੂੰ ਦੇਖ ਕੇ ਪਿੱਛੇ ਰੋਕੀ ਕਾਰ 

ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਮਾਰੂਤੀ ਕਾਰ ਬਰਾਮਦ ਕੀਤੀ ਹੈ। ਜਦੋਂ ਪੁਲਿਸ ਨੇ ਇਸ ਤਸਕਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਪਹਿਲਾਂ ਕਾਰ ਪਿੱਛੇ ਹੀ ਰੋਕ ਲਈ। ਪੁਲਿਸ ਨੇ ਕਿਸੇ ਤਰ੍ਹਾਂ ਦੋਸ਼ੀ ਨੂੰ ਫੜ ਕੇ ਕਾਰ ਦੀ ਤਲਾਸ਼ ਸ਼ੁਰੂ ਕਰ ਕੀਤੀ। ਜਿਸ ਕੋਲੋਂ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ