ਲੁਧਿਆਣਾ 'ਚ ਲੱਕ ਨਾਲ ਬੰਨ੍ਹੀ ਫਿਰਦੇ ਸੀ ਕਰੋੜਾਂ ਦੀ ਹੈਰੋਇਨ, STF ਨੇ ਫੜ੍ਹੇ 

ਕਰੀਬ 25 ਕਰੋੜ ਰੁਪਏ ਦੀ ਨਸ਼ੇ ਦੀ ਖੇਪ ਬਰਾਮਦ ਕੀਤੀ ਗਈ। ਜਲੰਧਰ ਦੇ ਰਹਿਣ ਵਾਲੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਲੁਧਿਆਣਾ ਵਿਖੇ ਆਪਣੇ ਗਾਹਕਾਂ ਨੂੰ ਸਪਲਾਈ ਦੇਣ ਆਏ ਸੀ। 

Share:

ਹਾਈਲਾਈਟਸ

  • 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ।
  • ਲੱਕ ਨਾਲ ਬੰਨੇ ਪਰਨੇ ਵਿੱਚੋਂ 480 ਗਰਾਮ ਹੈਰੋਇਨ ਮਿਲੀ

ਲੁਧਿਆਣਾ ਵਿਖੇ ਐਸਟੀਐਫ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਸਵਿਫਟ ਕਾਰ ਸਵਾਰ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ। ਐਸਟੀਐਫ ਲੁਧਿਆਣਾ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਖੁਲਾਰਪੁਰ ਵਾਸੀ ਰਾਕੇਸ਼ ਕੁਮਾਰ ਉਰਫ ਕੈਸਾ ਅਤੇ ਜਗਰੂਪ ਸਿੰਘ ਉਰਫ ਰੂਪ ਵਜੋਂ ਹੋਈ l ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਜਦੋਂ ਉਹ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਸਨ। ਮੁਲਜ਼ਮਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁੱਕਦਮਾ ਦਰਜ ਕਰਕੇ ਉਨ੍ਹਾਂ ਕੋਲੋਂ  ਪੁੱਛਗਿੱਛ ਕੀਤੀ ਜਾ ਰਹੀ ਹੈ। 

ਬੈਗ 'ਚ ਰੱਖੀ ਸੀ ਖੇਪ 

ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ l ਪੁਲਿਸ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਨੂਰਮਹਿਲ ਤੋਂ ਜਲੰਧਰ ਜਾਣ ਵਾਲੇ ਰਸਤੇ ਵੱਲ ਜਾਣਾ ਹੈ l ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਸਵਿਫਟ ਕਾਰ ਸਵਾਰ ਰਾਕੇਸ਼ ਕੁਮਾਰ ਤੇ ਜਗਰੂਪ ਸਿੰਘ ਨੂੰ ਹਿਰਾਸਤ ਵਿੱਚ ਲਿਆ। ਤਲਾਸ਼ੀ ਦੇ ਦੌਰਾਨ ਕਾਰ ਦੀ ਡਰਾਈਵਰ ਸੀਟ ਦੇ ਥੱਲਿਓਂ ਇੱਕ ਬੈਗ ਵਿੱਚ ਰੱਖੀ ਗਈ 4 ਕਿਲੋ 520 ਗ੍ਰਾਮ ਹੈਰੋਇਨ, ਇੱਕ ਇਲੈਕਟਰੋਨਿਕ ਕੰਡਾ ਤੇ 10 ਮੋਮੀ ਪਾਰਦਰਸ਼ੀ ਲਿਫਾਫੇ ਬਰਾਮਦ ਕੀਤੇ ਗਏl

ਜ਼ਮਾਨਤ 'ਤੇ ਆਇਆ ਮੁਲਜ਼ਮ 

ਪੁਲਿਸ ਨੇ ਜਦ ਰਾਕੇਸ਼ ਕੁਮਾਰ ਦੀ ਤਲਾਸ਼ੀ ਲਈ ਤਾਂ ਉਸਦੇ ਲੱਕ ਨਾਲ ਬੰਨੇ ਪਰਨੇ ਵਿੱਚੋਂ 480 ਗਰਾਮ ਹੈਰੋਇਨ ਮਿਲੀl ਐਸਟੀਐਫ ਦੀ ਟੀਮ ਨੇ ਕੁੱਲ 5 ਕਿਲੋ ਹੈਰੋਇਨ ਬਰਾਮਦ ਕੀਤੀl ਮੁਢਲੀ ਜਾਂਚ ਦੇ ਦੌਰਾਨ ਸਾਹਮਣੇ ਆਇਆ ਕਿ ਮੁਲਜਮ ਰਾਕੇਸ਼ ਕੁਮਾਰ ਉਰਫ ਕੈਸਾ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਤੇ ਕਤਲ ਦਾ ਮੁੱਕਦਮਾ ਦਰਜ ਹੈl ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਰਾਕੇਸ਼ ਅਗਸਤ 2023 ਵਿੱਚ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਜਮਾਨਤ ’ਤੇ ਬਾਹਰ ਆਇਆ ਸੀl ਇਹ ਹੈਰੋਇਨ ਅੰਮ੍ਰਿਤਸਰ ਤੇ ਫਿਰੋਜ਼ਪੁਰ ਦੇ ਬਾਰਡਰ ਏਰੀਆ ਤੋਂ ਲਿਆ ਕੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ। ਐਸਟੀਐਫ ਦੀ ਟੀਮ ਦੋਵਾਂ ਮੁਲਜਮਾਂ ਕੋਲੋਂ ਵਧੇਰੇ ਪੁੱਛਗਿੱਛ ਕਰਨ ਵਿੱਚ ਜੁਟ ਗਈ ਹੈ। 

ਇਹ ਵੀ ਪੜ੍ਹੋ