ਹੁਸ਼ਿਆਰਪੁਰ 'ਚ ਤਾਇਨਾਤ ਹੋਮਗਾਰਡ ਜਵਾਨ ਨੇ ਖੁਦ ਨੂੰ ਗੋਲੀ ਮਾਰੀ

ਕਮਲਜੀਤ ਦੇ ਪੁੱਤਰ ਨੇ ਦੱਸਿਆ ਕਿ ਕਮਲਜੀਤ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਇਸ ਕਾਰਨ ਉਸਨੇ ਇੰਨਾ ਵੱਡਾ ਕਦਮ ਚੁੱਕਿਆ। 

Courtesy: ਮ੍ਰਿਤਕ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ

Share:

ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਰਾਤ ਦੀ ਡਿਊਟੀ 'ਤੇ ਤਾਇਨਾਤ ਹੋਮਗਾਰਡ ਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਥਾਣਾ ਸਦਰ ਅਧੀਨ ਆਉਂਦੇ ਪਿੰਡ ਨਾਰੂ ਨੰਗਲ ਦੇ ਕਮਲਜੀਤ ਸਿੰਘ ਨੇ ਖ਼ੁਦ ਨੂੰ ਸਰਕਾਰੀ ਬੰਦੂਕ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ। ਮ੍ਰਿਤਕ ਪਿੰਡ ਨਾਰੂ ਨੰਗਲ ਦਾ ਰਹਿਣ ਵਾਲਾ ਸੀ।

ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ

ਮਿਲੀ ਜਾਣਕਾਰੀ ਦੇ ਅਨੁਸਾਰ ਕਮਲਜੀਤ ਸਿੰਘ ਦੀ ਡਿਊਟੀ ਮਿੰਨੀ ਸਕੱਤਰੇਤ ਵਿਖੇ ਲੱਗੀ ਹੋਈ ਸੀ ਜਿਸਨੇ ਅੱਜ ਸਵੇਰੇ 7.15 ਵਜੇ ਦੇ ਕਰੀਬ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ। ਇਸ ਸਬੰਧੀ ਕਮਲਜੀਤ ਦੇ ਨਾਲ ਡਿਊਟੀ ਦੇ ਰਹੇ ਮੁਲਾਜ਼ਮ ਨੇ ਦੱਸਿਆ ਕਿ ਉਹ ਬਾਥਰੂਮ ਗਿਆ ਸੀ ਤੇ ਜਦੋਂ ਉਸਨੇ ਵਾਪਸ ਆ ਕੇ ਦੇਖਿਆ ਤਾਂ ਕਮਲਜੀਤ ਦੀ ਲਾਸ਼ ਉੱਥੇ ਪਈ ਸੀ। ਕਮਲਜੀਤ ਦੇ ਪੁੱਤਰ ਨੇ ਦੱਸਿਆ ਕਿ ਕਮਲਜੀਤ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਇਸ ਕਾਰਨ ਉਸਨੇ ਇੰਨਾ ਵੱਡਾ ਕਦਮ ਚੁੱਕਿਆ। ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਸੀ। 

ਇਹ ਵੀ ਪੜ੍ਹੋ