ਫਰੀਦਕੋਟ 'ਚ ਫੜਿਆ ਗਿਆ ਹਨੀਟ੍ਰੈਪ ਵਾਲਾ ਪੱਤਰਕਾਰ, ਰੇਪ ਦੀ ਝੂਠੀ ਖ਼ਬਰ ਬਦਲੇ ਮੰਗੇ ਸੀ 1 ਲੱਖ ਰੁਪਏ

ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਨੌਜਵਾਨ ਅਤੇ ਤਿੰਨ ਅਣਪਛਾਤੀਆਂ ਕੁੜੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Courtesy: ਫਰੀਦਕੋਟ ਪੁਲਿਸ ਨੇ ਪੱਤਰਕਾਰ ਨੂੰ ਗ੍ਰਿਫਤਾਰ ਕੀਤਾ

Share:

ਫਰੀਦਕੋਟ ਵਿੱਚ ਪੁਲਿਸ ਨੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਸ਼ਹਿਰ ਵਿੱਚ ਲੋਕਾਂ ਨੂੰ ਹਨੀ ਟ੍ਰੈਪ ਵਿੱਚ ਫਸਾ ਕੇ ਉਨ੍ਹਾਂ ਤੋਂ ਪੈਸੇ ਵਸੂਲਦਾ ਸੀ, ਅਤੇ ਇਸਦੇ ਮੁਖੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਜੋ ਆਪਣੇ ਆਪ ਨੂੰ ਪੱਤਰਕਾਰ ਦੱਸਦਾ ਸੀ ਅਤੇ ਜਾਲ ਵਿੱਚ ਫਸਣ ਵਾਲੇ ਲੋਕਾਂ ਤੋਂ ਪੈਸੇ ਮੰਗਦਾ ਸੀ। ਮੁਲਜ਼ਮ ਦੀ ਪਛਾਣ ਨਿਰਮਲ ਸਿੰਘ ਉਰਫ਼ ਪੰਮਾ, ਵਾਸੀ ਕੋਠਾ ਚੇਟਿਆਵਾਲੀ, ਜਲਾਲੀਆਣਾ ਰੋਡ, ਕੋਟਕਪੂਰਾ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਨੌਜਵਾਨ ਅਤੇ ਤਿੰਨ ਅਣਪਛਾਤੀਆਂ ਕੁੜੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੌਕਰੀ ਲਈ ਕੁੜੀ ਲੈ ਕੇ ਆਇਆ

ਪੁਲਿਸ ਨੇ ਦੱਸਿਆ ਕਿ ਭਾਨ ਸਿੰਘ ਕਲੋਨੀ ਦੇ ਵਸਨੀਕ ਸੰਦੀਪ ਕੁਮਾਰ ਨੇ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਝ ਦਿਨ ਪਹਿਲਾਂ ਫਰੀਦਕੋਟ ਦੇ ਰਹਿਣ ਵਾਲੇ ਦੀਪਕ ਨਰੂਲਾ ਨੇ ਇੱਕ ਛੋਟੀ ਕੁੜੀ ਨੂੰ ਕੰਮ ਕਰਨ ਲਈ ਉਸਦੇ ਘਰ ਛੱਡ ਦਿੱਤਾ ਸੀ। ਜਿਸਨੂੰ ਉਹ ਬਾਅਦ ਵਿੱਚ ਆਪਣੇ ਨਾਲ ਵਾਪਸ ਲੈ ਗਿਆ। ਇਸ ਤੋਂ ਬਾਅਦ ਉਸਨੇ ਸੰਦੀਪ ਕੁਮਾਰ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਅਤੇ  ਪੱਤਰਕਾਰ ਹੋਣ ਦਾ ਦਾਅਵਾ ਕਰਨ ਵਾਲੇ ਨਿਰਮਲ ਸਿੰਘ ਨੇ ਇੱਕ ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।  ਨਿਰਮਲ ਸਿੰਘ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਉਹ ਚੈਨਲ 'ਤੇ ਖ਼ਬਰ ਚਲਾਏਗਾ। ਸ਼ਿਕਾਇਤਕਰਤਾ ਸੰਦੀਪ ਸਿੰਘ ਦੇ ਅਨੁਸਾਰ, ਮੁਲਜ਼ਮਾਂ ਨੇ ਉਸਦਾ ਫ਼ੋਨ ਖੋਹ ਲਿਆ ਅਤੇ ਉਸ ਤੋਂ 10,000 ਰੁਪਏ ਲੈ ਲਏ ਅਤੇ ਬਾਕੀ ਪੈਸੇ ਦੀ ਮੰਗ ਕੀਤੀ। ਇਸ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ, ਫਰੀਦਕੋਟ ਪੁਲਿਸ ਨੇ 2 ਨਾਮਜ਼ਦ ਵਿਅਕਤੀਆਂ ਸਮੇਤ 3 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਅਤੇ ਇੱਕ ਦੋਸ਼ੀ ਨਿਰਮਲ ਸਿੰਘ ਉਰਫ਼ ਪੰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੋਸ਼ੀ ਦੀ ਕਾਰ ਵੀ ਪੁਲਿਸ ਨੇ ਜ਼ਬਤ ਕਰ ਲਈ ਹੈ।

ਬਾਕੀਆਂ ਦੀ ਭਾਲ ਜਾਰੀ 

ਡੀਐਸਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੁਣ ਤੱਕ ਇਹ ਗਿਰੋਹ 5 ਲੋਕਾਂ ਨੂੰ ਹਨੀ ਟ੍ਰੈਪ ਵਿੱਚ ਫਸਾ ਕੇ ਉਨ੍ਹਾਂ ਤੋਂ ਪੈਸੇ ਵਸੂਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਤੋਂ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਹੋਰ ਸਖ਼ਤੀ ਨਾਲ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਨਾਲ ਹੀ, ਗਿਰੋਹ ਵਿੱਚ ਸ਼ਾਮਲ ਕੁੜੀਆਂ ਅਤੇ ਹੋਰ ਮੁਲਜ਼ਮਾਂ ਦਾ ਪਤਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ