ਇਤਰਾਜ਼ਯੋਗ ਵੀਡਿਓ ਵਾਇਰਲ ਦੀ ਧਮਕੀ ਮਗਰੋਂ ਪਤੀ-ਪਤਨੀ ਨੇ ਮਾਰੀ ਨਹਿਰ 'ਚ ਛਾਲ 

ਗੁਰਜੰਟ ਸਿੰਘ ਨੇ ਦੱਸਿਆ ਕਿ ਪਿੰਡ ਦਾ ਇੱਕ ਵਿਅਕਤੀ ਅਤੇ ਉਸਦੇ ਦੋ ਭਤੀਜੇ ਲੰਬੇ ਸਮੇਂ ਤੋਂ ਉਸਦੇ ਭਰਾ ਅਤੇ ਭਾਬੀ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਉਹ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦੇ ਸਨ। ਇਸ ਡਰ ਕਾਰਨ ਉਸਦੇ ਭਰਾ ਅਤੇ ਭਾਬੀ ਨੇ ਖੁਦਕੁਸ਼ੀ ਕਰ ਲਈ।

Courtesy: file photo

Share:

ਲੁਧਿਆਣਾ ਦੇ ਸਮਰਾਲਾ ਚ ਇੱਕ ਪਤੀ-ਪਤਨੀ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਔਰਤ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਕਰ ਲਈ ਗਈ ਹੈ। ਜਦੋਂ ਕਿ, ਉਸਦੇ ਪਤੀ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਨੇਹਾ ਰਾਣੀ (36) ਵਜੋਂ ਹੋਈ, ਜੋਕਿ ਹੇਡੋਂ ਬੇਟ ਦੀ ਰਹਿਣ ਵਾਲੀ ਸੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਕੁਝ ਲੋਕ ਜਸਵੰਤ ਸਿੰਘ ਅਤੇ ਉਸਦੀ ਪਤਨੀ ਨੇਹਾ ਰਾਣੀ ਨੂੰ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਰਹੇ ਸਨ। ਅਦਾਲਤੀ ਕੇਸ ਵਾਪਸ ਲੈਣ ਲਈ ਵੀ ਦਬਾਅ ਪਾਇਆ ਜਾ ਰਿਹਾ ਸੀ। ਜਿਸ ਕਾਰਨ ਜਸਵੰਤ ਸਿੰਘ ਨੇ ਆਪਣੀ ਪਤਨੀ ਸਮੇਤ ਨਹਿਰ ਵਿੱਚ ਛਾਲ ਮਾਰ ਦਿੱਤੀ।

ਦੋਵੇਂ ਘਰੋਂ ਕਾਰ ਲੈਕੇ ਨਿਕਲੇ

ਗੁਰਜੰਟ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਜਸਵੰਤ ਸਿੰਘ 17 ਫਰਵਰੀ ਦੀ ਬਾਅਦ ਦੁਪਹਿਰ ਨੂੰ ਆਪਣੀ ਪਤਨੀ ਨੇਹਾ ਰਾਣੀ ਨਾਲ ਕਾਰ ਵਿੱਚ ਘਰੋਂ ਨਿਕਲਿਆ ਸੀ। ਕਰੀਬ ਪੌਣੇ ਪੰਜ ਵਜੇ ਦੋਵਾਂ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਦਿੱਤੀ। ਜਸਵੰਤ ਦੀ ਕਾਰ ਇੱਕ ਪੈਟਰੋਲ ਪੰਪ ਦੇ ਨੇੜੇ ਮਿਲੀ। ਗੋਤਾਖੋਰਾਂ ਦੀ ਮਦਦ ਨਾਲ ਕੱਲ੍ਹ ਸ਼ਾਮ ਤੋਂ ਭਾਲ ਜਾਰੀ ਹੈ। ਅੱਜ ਨੇਹਾ ਰਾਣੀ ਦੀ ਲਾਸ਼ ਬਰਾਮਦ ਕੀਤੀ ਗਈ। ਗੁਰਜੰਟ ਸਿੰਘ ਨੇ ਦੱਸਿਆ ਕਿ ਪਿੰਡ ਦਾ ਇੱਕ ਵਿਅਕਤੀ ਅਤੇ ਉਸਦੇ ਦੋ ਭਤੀਜੇ ਲੰਬੇ ਸਮੇਂ ਤੋਂ ਉਸਦੇ ਭਰਾ ਅਤੇ ਭਾਬੀ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਉਹ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦੇ ਸਨ। ਇਸ ਡਰ ਕਾਰਨ ਉਸਦੇ ਭਰਾ ਅਤੇ ਭਾਬੀ ਨੇ ਖੁਦਕੁਸ਼ੀ ਕਰ ਲਈ। ਜਸਵੰਤ ਸਿੰਘ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਪਿੰਡ ਦੇ ਇੱਕ ਪਰਿਵਾਰ ਨਾਲ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਅਦਾਲਤ ਵਿੱਚ ਕੇਸ ਵੀ ਦਾਇਰ ਕੀਤਾ ਗਿਆ ਹੈ। ਉਸਦੇ ਪੁੱਤਰ ਨੂੰ ਕੇਸ ਵਾਪਸ ਲੈਣ ਦੀ ਧਮਕੀ ਦਿੱਤੀ ਗਈ। ਉਹ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਵੀ ਦੇ ਰਹੇ ਸਨ, ਇਸ ਲਈ ਉਸਦੇ ਪੁੱਤ ਅਤੇ ਨੂੰਹ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ।

ਪੁਲਿਸ ਨੇ ਮਾਮਲਾ ਦਰਜ ਕਰ ਲਿਆ

ਮਾਛੀਵਾੜਾ ਸਾਹਿਬ ਦੇ ਐਸਐਚਓ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਔਰਤ ਦੀ ਲਾਸ਼ ਬਰਾਮਦ ਕਰ ਲਈ ਹੈ। ਜਸਵੰਤ ਸਿੰਘ ਦੀ ਭਾਲ ਜਾਰੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਦੇ ਪਹਿਲਾਂ ਹੇਡੋਂ ਬੇਟ ਦੇ ਹੀ ਇੱਕ ਨੌਜਵਾਨ ਨਾਲ ਸਬੰਧ ਸਨ। ਇਸ ਨਾਲ ਸਬੰਧਤ ਵੀਡਿਓ ਵਾਇਰਲ ਕਰਨ ਦੀ ਧਮਕੀ ਦਿੱਤੀ ਜਾ ਰਹੀ ਸੀ। ਇਸ ਕਾਰਨ ਦੋਵਾਂ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

 

 

ਇਹ ਵੀ ਪੜ੍ਹੋ