ਬਠਿੰਡਾ 'ਚ ਸਰਪੰਚ ਤੋਂ ਦੁਖੀ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਬਿਜਲੀ ਦੀਆਂ ਤਾਰਾਂ 'ਚ ਫਸ ਕੇ ਝੁਲਸਿਆ 

ਪੀੜਤ ਦੇ ਰਿਸ਼ਤੇਦਾਰ ਨਵਦੀਪ ਸਿੰਘ ਦੇ ਅਨੁਸਾਰ, ਗੁਰਦੀਪ ਦੀ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨਾਲ ਲੜਾਈ ਹੋਈ ਸੀ। ਇਸ ਤੋਂ ਬਾਅਦ ਸਰਪੰਚ ਸਤਵੀਰ ਕੌਰ ਨੇ ਗੁਰਦੀਪ ਨੂੰ ਪਿੰਡ ਵਿੱਚ ਦਾਖਲ ਹੋਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।

Courtesy: ਨੌਜਵਾਨ ਗੰਭੀਰ ਰੂਪ 'ਚ ਝੁਲਸ ਗਿਆ

Share:

ਚ ਬਠਿੰਡਾ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਨੂੰ ਪਿੰਡ ਕਾਲਝਰਾਣੀ ਵਿੱਚ ਆਮ ਆਦਮੀ ਪਾਰਟੀ ਦੀ ਸਰਪੰਚ ਸਤਵੀਰ ਕੌਰ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਇੱਕ ਨੌਜਵਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸਰਪੰਚ ਅਤੇ ਹੋਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

11 ਹਜ਼ਾਰ ਵੋਲਟੇਜ਼ ਤਾਰਾਂ 'ਚ ਫਸਿਆ 

ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨਾਮ ਦੇ ਨੌਜਵਾਨ ਨੇ ਭੱਟੀ ਰੋਡ 'ਤੇ ਸਥਿਤ ਆਪਣੀ ਮਾਸੀ ਦੇ ਪੁੱਤਰ ਦੇ ਸੈਲੂਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਛਾਲ ਮਾਰਦੇ ਸਮੇਂ ਉਹ 11 ਹਜ਼ਾਰ ਵੋਲਟ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਿਆ। ਗੰਭੀਰ ਰੂਪ ਵਿੱਚ ਸੜੇ ਗੁਰਦੀਪ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸਰਪੰਚ ਨੇ ਪਿੰਡ ਵਿੱਚ ਦਾਖਲ ਹੋਣ ਤੋਂ ਰੋਕਿਆ

ਪੀੜਤ ਦੇ ਰਿਸ਼ਤੇਦਾਰ ਨਵਦੀਪ ਸਿੰਘ ਦੇ ਅਨੁਸਾਰ, ਗੁਰਦੀਪ ਦੀ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨਾਲ ਲੜਾਈ ਹੋਈ ਸੀ। ਇਸ ਤੋਂ ਬਾਅਦ ਸਰਪੰਚ ਸਤਵੀਰ ਕੌਰ ਨੇ ਗੁਰਦੀਪ ਨੂੰ ਪਿੰਡ ਵਿੱਚ ਦਾਖਲ ਹੋਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸਿਵਲ ਲਾਈਨਜ਼ ਥਾਣੇ ਦੇ ਐਸਐਚਓ ਹਰਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸਰਪੰਚ ਸਤਵੀਰ ਕੌਰ, ਉਸਦੇ ਪੁੱਤਰ ਅਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ