ਬਠਿੰਡਾ 'ਚ ਨੌਜਵਾਨ ਦਾ ਕਤਲ ਕਰਕੇ ਟੋਇਆ ਪੁੱਟ ਕੇ ਦੱਬੀ ਲਾਸ਼ 

ਅਰਸ਼ਦੀਪ ਸਿੰਘ ਦੇ ਗੁੰਮ ਹੋਣ ਦੀ ਖਬਰ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਸੀ ਅਤੇ ਅਰਸ਼ਦੀਪ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ ਦੀ ਵੀ ਪੇਸ਼ਕਸ਼ ਕੀਤੀ ਗਈ ਸੀ

Share:

ਬਠਿੰਡਾ ਦੇ ਪਿੰਡ ਚਾਉਂਕੇ ਵਿਖੇ ਇੱਕ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਮੁਲਜ਼ਮਾਂ ਵੱਲੋਂ ਆਪਣੇ ਘਰ  ਟੋਇਆ ਪੁੱਟ ਕੇ ਦੱਬ ਦਿੱਤਾ ਗਿਆ। ਬੇਰਹਿਮੀ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਗੁੰਮਸ਼ੁਦਾ ਦੀ ਲਿਖਵਾਈ ਸੀ ਰਪਟ 

ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਚਾਉਕੇ ਦਾ ਕਤਲ ਕਰਕੇ ਲਾਸ਼ ਨੂੰ ਦੱਬਿਆ ਗਿਆ। ਜ਼ਿਕਰਯੋਗ ਹੈ ਕਿ ਇਸ ਸੰਬੰਧੀ ਪਿਛਲੇ ਕੁਝ ਦਿਨ ਤੋਂ ਅਰਸ਼ਦੀਪ ਸਿੰਘ ਦੇ ਗੁੰਮ ਹੋਣ ਦੀ ਖਬਰ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਸੀ ਅਤੇ ਅਰਸ਼ਦੀਪ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ ਦੀ ਵੀ ਪੇਸ਼ਕਸ਼ ਕੀਤੀ ਗਈ ਸੀ ਪਰ ਬੀਤੇ ਦਿਨ ਪਤਾ ਲੱਗਾ ਕਿ ਅਰਸ਼ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਦੱਬਿਆ ਹੋਇਆ ਹੈ। 

ਪੁਲਿਸ ਨੇ ਬਰਾਮਦ ਕੀਤੀ ਲਾਸ਼ 

ਸੂਚਨਾ ਮਿਲਣ ਮਗਰੋਂ ਪੁਲਿਸ ਨੇ ਲਾਸ਼ ਬਰਾਮਦ ਕਰ ਲਈ। ਉਥੇ ਹੀ ਮੁਲਜ਼ਮਾਂ ਦਾ ਵੀ ਪਤਾ ਲਗਾ ਲਿਆ ਗਿਆ ਹੈ। ਪੁਲਿਸ ਨੇ ਕਤਲ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਫਿਲਹਾਲ ਕਤਲ ਦੀ ਵਜ੍ਹਾ ਦਾ ਖੁਲਾਸਾ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ