Jalandhar: ਸ਼ਿਵ ਸੈਨਾ ਆਗੂ ਦੇ ਬੇਟੇ 'ਤੇ ਜਾਨਲੇਵਾ ਹਮਲਾ,ਗੰਭੀਰ ਹਾਲਤ ਵਿੱਚ ਹਸਪਤਾਲ ਕਰਵਾਇਆ ਦਾਖਲ

ਘਟਨਾ 'ਚ ਪੀੜਤਾ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਸ ਦਾ ਲੜਕਾ ਘਰ ਪਹੁੰਚਿਆ ਤਾਂ ਉਹ ਖੂਨ ਨਾਲ ਲੱਥਪੱਥ ਸੀ। ਜ਼ਿਆਦਾ ਖੂਨ ਵਹਿਣ ਕਾਰਨ ਉਹ ਘਰ ਪਹੁੰਚ ਕੇ ਬੇਹੋਸ਼ ਹੋ ਗਿਆ।

Share:

Punjab News: ਜਲੰਧਰ 'ਚ ਸ਼ਹਿਰ ਦੇ ਬੱਸ ਸਟੈਂਡ ਨੇੜੇ ਸ਼ਿਵ ਸੈਨਾ ਆਗੂ ਦੇ ਬੇਟੇ 'ਤੇ ਕੁਝ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਥਾਣਾ ਡਵੀਜ਼ਨ ਨੰਬਰ 6 (ਮਾਡਲ ਟਾਊਨ ਥਾਣਾ) ਦੀ ਪੁਲਿਸ ਨੂੰ ਵੀ ਦਿੱਤੀ ਗਈ|

ਬੱਸ ਸਟੈਂਡ ਨੇੜੇ ਦਿੱਤਾ ਵਾਰਦਾਤ ਨੂੰ ਅੰਜਾਮ

ਸ਼ਿਵ ਸੈਨਾ ਸਮਾਜਵਾਦੀ ਦੇ ਪੰਜਾਬ ਉਪ ਇੰਚਾਰਜ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦਾ ਦਫ਼ਤਰ ਬੱਸ ਸਟੈਂਡ ਦੇ ਕੋਲ ਹੈ। ਐਤਵਾਰ ਦੇਰ ਰਾਤ ਉਸ ਦਾ ਲੜਕਾ ਆਪਣੇ ਦੋਸਤ ਸਮੇਤ ਦਫ਼ਤਰ ਨੇੜੇ ਮੌਜੂਦ ਸੀ। ਜਦੋਂ ਉਹ ਦਫ਼ਤਰ ਤੋਂ ਬਾਹਰ ਆ ਕੇ ਵਿਹੜੇ ਨੇੜੇ ਪਹੁੰਚਿਆ ਤਾਂ ਕੁਝ ਨੌਜਵਾਨ ਆਏ ਅਤੇ ਪਹਿਲਾਂ ਉਸ ਨੂੰ ਪੁੱਛਿਆ ਕਿ ਕੀ ਉਹ ਰਾਜ ਕੁਮਾਰ ਅਰੋੜਾ ਦਾ ਪੁੱਤਰ ਹੈ। ਉਸ ਨੇ ਹਾਂ ਕਹਿਣ ਦੇ ਨਾਲ ਹੀ ਉਕਤ ਮੁਲਜ਼ਮਾਂ ਦੇ ਹੋਰ ਸਾਥੀ ਵੀ ਮੌਕੇ ’ਤੇ ਆ ਗਏ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਤੇ ਹਮਲਾ ਕਰ ਦਿੱਤਾ। ਘਟਨਾ 'ਚ ਪੀੜਤਾ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਸ ਦਾ ਲੜਕਾ ਘਰ ਪਹੁੰਚਿਆ ਤਾਂ ਉਹ ਖੂਨ ਨਾਲ ਲੱਥਪੱਥ ਸੀ। ਜ਼ਿਆਦਾ ਖੂਨ ਵਹਿਣ ਕਾਰਨ ਉਹ ਘਰ ਪਹੁੰਚ ਕੇ ਬੇਹੋਸ਼ ਹੋ ਗਿਆ।

ਪੁਲਿਸ ਕਰ ਰਹੀ ਮਾਮਲੇ ਦੀਸ ਜਾਂਚ

ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਬੇਟੇ 'ਤੇ ਹਮਲਾ ਕਰਨ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਕਿਸ ਦਿਸ਼ਾ ਵੱਲ ਭੱਜੇ।

ਇਹ ਵੀ ਪੜ੍ਹੋ