ਬਿਜਲੀ ਕੁਨੈਕਸ਼ਨ ਲਾਉਣ ਬਦਲੇ JE ਨੇ ਮੰਗੀ 30 ਹਜ਼ਾਰ ਰਿਸ਼ਵਤ, ਵਿਜੀਲੈਂਸ ਨੇ ਫੜਿਆ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਫਲਾਇੰਗ ਸਕੁਐਡ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਬੜੀ ਸਾਵਧਾਨੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Courtesy: ਪਾਵਰਕਾਮ ਦੇ ਜੇਈ ਨੇ ਮੀਟਰ ਲਾਉਣ ਬਦਲੇ ਰਿਸ਼ਵਤ ਲਈ

Share:

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਐਸ.ਪੀ.ਐਸ ਪਰਮਾਰ ਦੇ ਨਿਰਦੇਸ਼ਾਂ ‘ਤੇ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕੀਤੀ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ-ਡਵੀਜ਼ਨ ਰੂਮੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਮੀਟਰ ਲਾਉਣ ਬਦਲੇ ਮੰਗੀ ਸੀ ਰਿਸ਼ਵਤ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਓਂ ਸਬ-ਡਵੀਜ਼ਨ ਦੇ ਪਿੰਡ ਦੇਹਰਕਾ ਦੇ ਇਕ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਜੂਨੀਅਰ ਇੰਜੀਨੀਅਰ ਨੇ ਉਨ੍ਹਾਂ ਦੇ ਡੇਅਰੀ ਫਾਰਮ ‘ਤੇ ਬਿਜਲੀ ਕੁਨੈਕਸ਼ਨ ਲਗਾਉਣ ਬਦਲੇ 30,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਮੁਹਾਲੀ ਵਿਜੀਲੈਂਸ ਨੇ ਫੜਿਆ 

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਫਲਾਇੰਗ ਸਕੁਐਡ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਬੜੀ ਸਾਵਧਾਨੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਥਾਣਾ ਪੰਜਾਬ, ਮੁਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ