ਬਠਿੰਡਾ 'ਚ ਪੱਤਰਕਾਰ ਨੂੰ ਮਾਰੀ ਗੋਲੀ, ਖ਼ਬਰ ਦੀ ਰੰਜਿਸ਼ ਪਿੱਛੇ ਫਾਇਰਿੰਗ

ਰਾਜੀਵ ਕੁਮਾਰ 'ਤੇ ਬਦਮਾਸ਼ਾਂ ਨੇ ਬੇਰਹਿਮੀ ਨਾਲ ਹਮਲਾ ਕੀਤਾ। ਪੁਰਾਣੀ ਰੰਜਿਸ਼ ਕਾਰਨ ਹੋਏ ਹਮਲੇ ਵਿੱਚ ਗੋਲੀ ਮਾਰੀ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਰਾਜੀਵ ਕੁਮਾਰ ਆਪਣੇ ਬੱਚੇ ਨੂੰ ਸਕੂਲ ਛੱਡਣ ਤੋਂ ਬਾਅਦ ਵਾਪਸ ਆ ਰਿਹਾ ਸੀ।

Courtesy: ਜਖ਼ਮੀ ਦਾ ਹਾਲ ਜਾਣਦੇ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ

Share:

ਬਠਿੰਡਾ ਦੇ ਭਗਤਾ ਭਾਈਕਾ 'ਚ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਉਪਰ ਜਾਨਲੇਵਾ ਹਮਲਾ ਕੀਤਾ ਗਿਆ। ਪੱਤਰਕਾਰ ਦੀ ਬੰਦੂਕ ਖੋਹ ਕੇ ਉਸ ਉਪਰ ਹੀ ਫਾਇਰਿੰਗ ਕੀਤੀ। ਰਾਜੀਵ ਕੁਮਾਰ 'ਤੇ ਬਦਮਾਸ਼ਾਂ ਨੇ ਬੇਰਹਿਮੀ ਨਾਲ ਹਮਲਾ ਕੀਤਾ। ਪੁਰਾਣੀ ਰੰਜਿਸ਼ ਕਾਰਨ ਹੋਏ ਹਮਲੇ ਵਿੱਚ ਗੋਲੀ ਮਾਰੀ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਰਾਜੀਵ ਕੁਮਾਰ ਆਪਣੇ ਬੱਚੇ ਨੂੰ ਸਕੂਲ ਛੱਡਣ ਤੋਂ ਬਾਅਦ ਵਾਪਸ ਆ ਰਿਹਾ ਸੀ। ਮਾਮਲੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫੋਨ 'ਤੇ ਗੱਲ ਕਰਦੇ ਸਮੇਂ ਵਾਪਰੀ ਘਟਨਾ

ਜ਼ਖਮੀ ਰਾਜੀਵ ਕੁਮਾਰ ਦੇ ਅਨੁਸਾਰ ਉਹ ਆਪਣੀ ਕਾਰ ਤੋਂ ਆਪਣੇ ਦੋਸਤ ਨੂੰ ਮਿਲਣ ਲਈ ਨਿਕਲਿਆ ਸੀ। ਇਸ ਦੌਰਾਨ ਕੁਝ ਨਗਰ ਪੰਚਾਇਤ ਕਰਮਚਾਰੀਆਂ ਨੇ ਉਨ੍ਹਾਂ ਨਾਲ ਕੂੜੇ ਦੇ ਡੰਪ ਬਾਰੇ ਗੱਲ ਸ਼ੁਰੂ ਕਰ ਦਿੱਤੀ। ਜਦੋਂ ਉਹ ਸਬੰਧਤ ਅਧਿਕਾਰੀਆਂ ਨੂੰ ਫੋਨ ਕਰ ਰਿਹਾ ਸੀ ਤਾਂ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਉਸਦੀ ਬੰਦੂਕ ਖੋਹ ਲਈ ਅਤੇ ਫਿਰ ਉਸੇ ਨਾਲ ਉਸਨੂੰ ਗੋਲੀ ਮਾਰ ਦਿੱਤੀ। ਰੰਜਿਸ਼ ਇਹ ਹੈ ਕਿ ਕੁੱਝ ਦਿਨ ਪਹਿਲਾਂ ਉਸਨੇ ਖ਼ਬਰ ਲਗਾਈ ਸੀ ਜਿਸਦੀ ਰੰਜਿਸ਼ 'ਚ ਇਹ ਹਮਲਾ ਕੀਤਾ ਗਿਆ।

ਪੁਲਿਸ ਨੇ ਮਾਮਲਾ ਦਰਜ ਕੀਤਾ

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਨੂੰ ਪਹਿਲਾਂ ਭਗਤਾ ਭਾਈਕਾ ਹਸਪਤਾਲ ਅਤੇ ਫਿਰ ਬਠਿੰਡਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰ ਲਏ ਹਨ ਅਤੇ ਸੀਆਈਏ ਸਟਾਫ ਦੀਆਂ ਟੀਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਮਲਾ ਨਿੱਜੀ ਦੁਸ਼ਮਣੀ ਕਾਰਨ ਹੋਇਆ ਹੈ। ਛੇਤੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪੀੜਤ ਨੇ ਪੁਲਿਸ 'ਤੇ ਸਮੇਂ ਸਿਰ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ