ਲੁਧਿਆਣਾ ਸਿਵਲ ਹਸਪਤਾਲ ਦਾ ਮੁਲਾਜ਼ਮ ਰਿਸ਼ਵਤ ਲੈਂਦਾ ਰੰਗੇ ਹੱਥੀਂ ਫੜਿਆ 

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Courtesy: ਲੁਧਿਆਣਾ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਸਿਵਲ ਹਸਪਤਾਲ ਦੇ ਮੁਲਾਜ਼ਮ ਨੂੰ ਫੜਿਆ

Share:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਹਸਪਤਾਲ ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿਖੇ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਕੁੱਲ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ ਜਿਸ ਵਿੱਚੋਂ ਮੁਲਜ਼ਮ 3 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਲੈ ਚੁੱਕਾ ਸੀ ਤੇ ਬਾਕੀ ਦੀ ਰਕਮ ਲਈ ਵਾਰ ਵਾਰ ਮੰਗ ਕਰ ਰਿਹਾ ਸੀ। 

ਮੈਡੀਕਲ ਰਿਪੋਰਟ ਦੀ ਰਸੀਦ ਲਟਕਾਈ

ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਜੱਸਲ ਕਲੋਨੀ ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਮੈਡੀਕਲ ਰਿਪੋਰਟ ਦੀ ਰਸੀਦ ਜਾਰੀ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਪਹਿਲਾਂ ਹੀ ਉਸ ਤੋਂ 3,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਵਿਜੀਲੈਂਸ ਨੇ ਜਾਲ ਵਿਛਾ ਕੇ ਫੜਿਆ 

ਵਿਜੀਲੈਂਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ