Accident: ਮੁਕਤਸਰ ਦੇ ਪਿੰਡ ਵਿੱਚ ਵੱਡਾ ਹਾਦਸਾ, ਵਾਹਨ ਦੀ ਟੱਕਰ ਤੋਂ ਬਾਅਦ 3 ਨੌਜਵਾਨਾਂ ਦੀ ਹੋਈ ਮੌਤ

Accident: ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੀ ਅਣਪਛਾਤੇ ਵਾਹਨ ਨੇ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਸੀ, ਜਿਸ ਤੋਂ ਬਾਅਦ ਇਹ ਹਾਦਸਾ ਹੋਇਆ ਹੈ।

Share:

Accident: ਮੁਕਤਸਰ ਦੇ ਪਿੰਡ ਕੋਟਲੀ ਦੇਵਾਂ ਮੁੱਖ ਮਾਰਗ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੀ ਅਣਪਛਾਤੇ ਵਾਹਨ ਨੇ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਸੀ, ਜਿਸ ਤੋਂ ਬਾਅਦ ਇਹ ਹਾਦਸਾ ਹੋਇਆ ਹੈ। ਤਿੰਨੋਂ ਮ੍ਰਿਤਕ ਮਜ਼ਦੂਰੀ ਕਰਦੇ ਸੀ ਅਤੇ ਮੰਗਲਵਾਰ ਸ਼ਾਮ ਕਰੀਬ 7 ਵਜੇ ਦਿਹਾੜੀ ਮਜ਼ਦੂਰੀ ਦਾ ਕੰਮ ਕਰਕੇ ਘਰ ਪਰਤ ਰਹੇ ਸੀ। ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਕੋਟਲੀ ਦੇਵਾਂ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ 18 ਤੋਂ 20 ਸਾਲ ਹੈ। ਤਿੰਨੋਂ ਅਣਵਿਆਹੇ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗਰੀਬ ਪਰਿਵਾਰ ਨਾਲ ਸਬੰਧਤ ਹਨ ਤਿੰਨੋ, ਕਰਦੇ ਸੀ ਮਜ਼ਦੂਰੀ 

ਪਿੰਡ ਕੋਟਲੀ ਦੇਵਾਂ ਵਾਸੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਗਿਆ ਹੋਇਆ ਸੀ। ਉਸ ਨੂੰ ਸੂਚਨਾ ਮਿਲੀ ਕਿ ਪਿੰਡ ਦੇ ਤਿੰਨ ਨੌਜਵਾਨ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਪਏ ਹਨ। ਉਹ ਤੁਰੰਤ ਕਾਰ ਲੈ ਕੇ ਮੌਕੇ 'ਤੇ ਪਹੁੰਚ ਗਿਆ। ਪਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਅਜੇ ਸਾਹ ਲੈ ਰਿਹਾ ਸੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਮੁਕਤਸਰ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤਿੰਨੋਂ ਮ੍ਰਿਤਕ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਮਜ਼ਦੂਰੀ ਕਰਦੇ ਸਨ।

ਇਹ ਵੀ ਪੜ੍ਹੋ

Tags :