Crime: ਬੇਰਹਿਮੀ... ਨਸ਼ੇ ਦੀ ਹਾਲਤ 'ਚ ਕੁੜੀ ਦਾ ਕੀਤਾ ਕਤਲ, ਫਿਰ ਲਾਸ਼ ਨਾਲ ਬਣਾਏ ਸਬੰਧ 

Crime: ਬੇਰਹਿਮੀ ਨਾਲ ਹੋਏ ਲੜਕੀ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਜਲੰਧਰ ਦੇਹਾਤ ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ।  ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰੇਗੀ।

Share:

Crime: ਨਸ਼ੇ ਦੀ ਹਾਲਤ ਵਿੱਚ ਨੌਜਵਾਨ ਨੇ ਕੁੜੀ ਨਾਲ ਜ਼ਬਰ ਜਿਨਾਹ (Rape) ਕਰਨ ਦੀ ਕੋਸ਼ਿਸ਼ ਕੀਤੀ। ਪਰ ਜਦੋਂ ਕੁੜੀ ਉਥੋਂ ਭੱਜ ਗਈ ਤਾਂ ਗੁੱਸੇ ਵਿੱਚ ਆਏ ਨੌਜਵਾਨ ਨੇ ਕੁੜੀ ਦਾ ਕਤਲ ਕਰ ਦਿੱਤਾ ਅਤੇ ਫਿਰ ਲਾਸ਼ ਨਾਲ ਸਬੰਧ ਬਣਾਏ। ਬੇਰਹਿਮੀ ਨਾਲ ਹੋਏ ਲੜਕੀ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਜਲੰਧਰ ਦੇਹਾਤ ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ। ਲਾਂਬੜਾ ਪੁਲਿਸ ਸਟੇਸ਼ਨ ਦੇ ਇੰਚਾਰਜ ਜਤਿੰਦਰ ਕੁਮਾਰ ਨੇ ਦੱਸਿਆ ਕਿ ਜਾਂਚ ਮਗਰੋਂ ਮੁਲਜ਼ਮ ਪ੍ਰਿੰਸ ਵਾਸੀ ਰਾਜਪੂਤ ਨਗਰ ਮਾਡਲ ਹਾਊਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਲਾਸ਼ ਨੂੰ ਨਾਲੇ ਵਿੱਚ ਸੁੱਟ ਕੇ ਫਰਾਰ ਹੋ ਗਿਆ ਆਰੋਪੀ

ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਹ ਨਸ਼ੇ ਦੀ ਹਾਲਤ 'ਚ ਸੀ ਅਤੇ ਲੜਕੀ ਨਾਲ ਬਲਾਤਕਾਰ ਕਰਨਾ ਚਾਹੁੰਦਾ ਸੀ। ਜਦੋਂ ਲੜਕੀ ਉਸ ਨੂੰ ਧੱਕਾ ਦੇ ਕੇ ਭੱਜ ਗਈ ਤਾਂ ਉਸ ਨੇ ਉਸ ਨੂੰ ਫੜ ਲਿਆ ਅਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਲੜਕੀ ਦੀ ਲਾਸ਼ ਨਾਲ ਸਰੀਰਕ ਸਬੰਧ ਬਣਾਏ। ਕਿਸੇ ਨੂੰ ਪਤਾ ਨਾ ਲੱਗੇ ਇਸ ਲਈ ਉਸਨੇ ਲਾਸ਼ ਨੂੰ ਨਾਲੇ ਵਿੱਚ ਸੁੱਟ ਦਿੱਤਾ ਅਤੇ ਫਰਾਰ ਹੋ ਗਿਆ। ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰੇਗੀ।

26 ਦਸੰਬਰ ਨੂੰ ਬਰਾਮਦ ਹੋਈ ਸੀ ਅਣਪਛਾਤੀ ਲਾਸ਼

ਦਸ ਦੇਈਏ ਕਿ 26 ਦਸੰਬਰ ਨੂੰ ਪਿੰਡ ਗੱਦੋਵਾਲੀ ਰੋਡ ਨੇੜੇ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਲੜਕੀ ਦਾ ਗਲਾ ਘੁੱਟ ਕੇ ਕਤਲ (Murder) ਕੀਤਾ ਗਿਆ ਹੈ। ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਸ਼ਮਾ ਵਾਸੀ ਢਿੱਲੋਵਾਲ ਡਾਕਖਾਨਾ ਦੁਰਗਾਬਾਦ ਥਾਣਾ ਕੋਟਲੀ ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਸ਼ਮਾ ਦੇ ਮੋਬਾਈਲ ਰਾਹੀਂ ਪੁਲਿਸ ਮੁਲਜ਼ਮਾਂ ਤੱਕ ਤਕਨੀਕੀ ਤੌਰ ’ਤੇ ਪਹੁੰਚੀ।

ਇਹ ਵੀ ਪੜ੍ਹੋ

Tags :