5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Courtesy: ਵਿਜੀਲੈਂਸ ਨੇ ਰਿਸ਼ਵਤ ਕੇਸ 'ਚ ਦੋ ਮੁਲਜ਼ਮ ਗ੍ਰਿਫਤਾਰ ਕੀਤੇ

Share:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

8 ਹਜ਼ਾਰ 'ਚ ਤੈਅ ਹੋਈ ਸੀ ਗੱਲ 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਵਾਂ ਮੁਲਜ਼ਮਾਂ ਤੋਂ ਮੌਕੇ ਤੇ ਹੀ 2500-2500 ਰੁਪਏ ਬਰਾਮਦ ਕਰ ਲਏ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

23 ਮਾਰਚ ਨੂੰ ਸ਼ੁਰੂ ਹੋਈ ਹੈਲਪਲਾਈਨ 

ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਰੂਪਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਅਤੇ ਰਾਜ ਦੇ ਸ਼ਾਸਨ ਪ੍ਰਣਾਲੀ 'ਤੇ ਇਸਦੇ ਖਰਾਬ ਪ੍ਰਭਾਵ ਨੂੰ ਖਤਮ ਕਰਨਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਦਿੱਤੀ। ਲੋਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਵਿੱਚ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਦੀ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਕੇ ਇਸਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 23 ਮਾਰਚ 2022 ਨੂੰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਸੀ। ਇਸ ਹੈਲਪਲਾਈਨ ਉਪਰ ਰੋਜ਼ਾਨਾ ਹੀ ਸ਼ਿਕਾਇਤਾਂ ਮਿਲ ਰਹੀਆਂ ਹਨ ਤੇ ਵਿਜੀਲੈਂਸ ਵੱਲੋਂ ਉਹਨਾਂ ਦੀ ਪੜਤਾਲ ਕਰਕੇ ਰਿਸ਼ਵਤਖੋਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਰੋਜ਼ਾਨਾ ਹੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਰਹੀ ਹੈ ਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ