ਫਿਰੋਜ਼ਪੁਰ 'ਚ ਫੜੀ ਡੇਢ ਕਿੱਲੋ ਹੈਰੋਇਨ, 2 ਤਸਕਰ ਕਾਬੂ, ਪਾਕਿਸਤਾਨ ਨਾਲ ਸਬੰਧ ਹੋਣ ਦਾ ਖ਼ਦਸ਼ਾ

ਇਹ ਤਸਕਰੀ ਸਰਹੱਦ ਰਾਹੀਂ ਹੋਣ ਦੇ ਸ਼ੱਕ ਨਾਲ ਪੁਲਿਸ ਹਰ ਪਹਿਲੂ ਤੋਂ ਇਸਦੀ ਜਾਂਚ ਕਰ ਰਹੀ ਹੈ। ਇਹਨਾਂ ਦੋਵੇਂ ਮੁਲਜ਼ਮਾਂ ਦਾ ਪਿਛੋਕੜ ਖੰਗਾਲਿਆ ਜਾ ਰਿਹਾ ਹੈ ਤੇ ਇਹਨਾਂ ਕੋਲੋਂ ਪੁੱਛਗਿੱਛ ਜਾਰੀ ਹੈ। 

Courtesy: ਫਿਰੋਜ਼ਪੁਰ ਵਿਖੇ 2 ਨਸ਼ਾ ਤਸਕਰ ਕਾਬੂ ਕੀਤੇ ਗਏ

Share:

ਪੰਜਾਬ ਅੰਦਰ ਨਸ਼ਿਆਂ ਦੇ ਖਿਲਾਫ ਜੰਗ ਜਾਰੀ ਹੈ। ਐਂਟੀ-ਨਾਰਕੋਟਿਕ ਟਾਸਕ ਫੋਰਸ ਨੇ ਫਿਰੋਜ਼ਪੁਰ ਰੇਂਜ 'ਚ ਦੋ ਤਸਕਰਾਂ ਨੂੰ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਸ਼ੱਕ ਹੈ ਕਿ ਇਹਨਾਂ ਦੇ ਤਾਰ ਪਾਕਿਸਤਾਨ ਬੈਠੇ ਵੱਡੇ ਤਸਕਰਾਂ ਦੇ ਨਾਲ ਜੁੜੇ ਹੋ ਸਕਦੇ ਹਨ ਤੇ ਇਹ ਤਸਕਰੀ ਸਰਹੱਦ ਰਾਹੀਂ ਹੋਣ ਦੇ ਸ਼ੱਕ ਨਾਲ ਪੁਲਿਸ ਹਰ ਪਹਿਲੂ ਤੋਂ ਇਸਦੀ ਜਾਂਚ ਕਰ ਰਹੀ ਹੈ। ਇਹਨਾਂ ਦੋਵੇਂ ਮੁਲਜ਼ਮਾਂ ਦਾ ਪਿਛੋਕੜ ਖੰਗਾਲਿਆ ਜਾ ਰਿਹਾ ਹੈ ਤੇ ਇਹਨਾਂ ਕੋਲੋਂ ਪੁੱਛਗਿੱਛ ਜਾਰੀ ਹੈ। 

ਗੁਪਤ ਸੂਚਨਾ 'ਤੇ ਹੋਈ ਕਾਰਵਾਈ 

ਫਿਰੋਜ਼ਪੁਰ ਰੇਂਜ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਡੀਐਸਪੀ ਭੁਪਿੰਦਰ ਸਿੰਘ ਦੇ ਅਨੁਸਾਰ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਟੋਲ ਨੰਬਰ 7 'ਤੇ ਹੈਰੋਇਨ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ 'ਤੇ ਟੀਮ ਨੇ ਕਾਰਵਾਈ ਕੀਤੀ ਅਤੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਤੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਵੇਂ ਨੌਜਵਾਨ ਇੱਕ ਕਾਰ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ। ਉਨ੍ਹਾਂ ਨੇ ਪੈਸਿਆਂ ਦੇ ਲਾਲਚ ਕਾਰਨ ਇਹ ਕੰਮ ਕਰਨਾ ਸ਼ੁਰੂ ਕਰ ਦਿੱਤਾ। ਡੀਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੈਸਿਆਂ ਦੇ ਲਾਲਚ ਕਾਰਨ ਨੌਜਵਾਨਾਂ ਨੂੰ ਫਸਾਇਆ ਜਾ ਰਿਹਾ ਹੈ, ਜਿਸ ਕਾਰਨ ਉਹ ਨਸ਼ਾ ਤਸਕਰੀ ਕਰ ਰਹੇ ਹਨ। ਮੁਲਜ਼ਮਾਂ ਦੀ ਪਛਾਣ ਸੰਦੀਪ ਅਤੇ ਲਖਵਿੰਦਰ ਸਿੰਘ ਵਜੋਂ ਹੋਈ। ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। 

ਇਹ ਵੀ ਪੜ੍ਹੋ