ਪਟਿਆਲਾ ਪੁਲਿਸ ਨੇ ਅਰਸ਼ ਡੱਲਾ ਗੈਂਗ ਦੇ 3 ਮੈਂਬਰ ਫੜੇ, ਹਥਿਆਰ ਵੀ ਬਰਾਮਦ

9 ਜਨਵਰੀ ਨੂੰ ਪਟਿਆਲਾ ਬੱਸ ਅੱਡੇ ਵਿਖੇ ਗੋਲੀਆਂ ਚਲਾਈਆਂ ਗਈਆਂ ਸੀ। ਜਿਸਤੋਂ ਬਾਅਦ ਐਸਐਸਪੀ ਨੇ ਟੀਮ ਦਾ ਗਠਨ ਕੀਤਾ ਸੀ। ਇਸ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। 2 ਹਮਲਾਵਰ ਹਾਲੇ ਫਰਾਰ ਹਨ।

Share:

ਹਾਈਲਾਈਟਸ

  • ਗੋਲੀਆਂ ਚਲਾਉਣ ਵਾਲੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ
  • 9 ਜਨਵਰੀ ਨੂੰ ਬੱਸ ਸਟੈਂਡ ’ਤੇ ਆਪਣੇ ਦੋਸਤਾਂ ਨੂੰ ਛੱਡਣ ਗਏ ਸਨ।

ਪੰਜਾਬ ਨਿਊਜ਼। ਪਟਿਆਲਾ ਪੁਲਿਸ ਨੇ ਬੱਸ ਅੱਡੇ ਵਿਖੇ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 6 ਕਾਰਤੂਸ ਬਰਾਮਦ ਹੋਏ ਹਨ। ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮਾਮਲੇ ਵਿੱਚ ਬਲਜਿੰਦਰ ਸਿੰਘ ਉਰਫ਼ ਬੱਲੀ ਵਾਸੀ ਅਲੀ ਸ਼ੇਰ ਕਲਾਂ ਜ਼ਿਲ੍ਹਾ ਮਾਨਸਾ, ਜਗਜੀਤ ਸਿੰਘ ਉਰਫ਼ ਵਿੱਕੀ ਵਾਸੀ ਭਰੂਰ ਸੁਨਾਮ ਜ਼ਿਲ੍ਹਾ ਸੰਗਰੂਰ ਅਤੇ ਸਰਬਜੀਤ ਸਿੰਘ ਵਾਸੀ ਭੀਖੀ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਬਲਜਿੰਦਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਸਰਬਜੀਤ ਤੇ ਜਗਜੀਤ ਸਿੰਘ ਨੂੰ ਭੀਖੀ ਮੇਨ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ।

24 ਘੰਟੇ ਅੰਦਰ ਫੜੇ ਮੁਲਜ਼ਮ 

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਹ ਮੁਲਜ਼ਮ ਬਠਿੰਡਾ ਦੇ ਰਹਿਣ ਵਾਲੇ ਗੈਂਗਸਟਰ ਅਰਸ਼ ਡੱਲਾ ਅਤੇ ਪਰਮਜੀਤ ਸਿੰਘ ਪੰਮਾ ਦੇ ਸੰਪਰਕ ਵਿੱਚ ਸਨ। ਇਹ ਸਾਰੇ ਮੁਲਜ਼ਮ 9 ਜਨਵਰੀ ਨੂੰ ਬੱਸ ਸਟੈਂਡ ’ਤੇ ਆਪਣੇ ਦੋਸਤਾਂ ਨੂੰ ਛੱਡਣ ਗਏ ਸਨ। ਜਿੱਥੇ ਇਨ੍ਹਾਂ ਦੋਸ਼ੀਆਂ ਦੀ ਬੱਸ ਸਟੈਂਡ 'ਤੇ ਖੜ੍ਹੇ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਦੋਸ਼ੀ ਫਾਇਰਿੰਗ ਕਰਕੇ ਫ਼ਰਾਰ ਹੋ ਗਏ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਦੀ ਪਛਾਣ ਕੀਤੀ ਸੀ, ਜਿਨ੍ਹਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ 2 ਹਾਲੇ ਵੀ ਲੋੜੀਂਦੇ ਹਨ।

ਇਹ ਵੀ ਪੜ੍ਹੋ