Amritsar: ਰਜਿਸਟਰੀ ਦੇ ਬਦਲੇ 42 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਗ੍ਰਿਫ਼ਤਾਰ

Amritsar: ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਸੁਨੀਲ ਦੱਤ ਦੇ ਖਿਲਾਫ ਇਹ ਕਾਰਵਾਈ ਗੁਰਸਾਹਿਬ ਸਿੰਘ ਵਾਸੀ ਪਿੰਡ ਜੱਲੋਕੇ ਜ਼ਿਲਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਗੁਰਸਾਹਿਬ ਸਿੰਘ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

Share:

Amritsar: ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਨੀਲ ਖਿਲਾਫ 42 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਸੁਨੀਲ ਦੱਤ ਦੇ ਖਿਲਾਫ ਇਹ ਕਾਰਵਾਈ ਗੁਰਸਾਹਿਬ ਸਿੰਘ ਵਾਸੀ ਪਿੰਡ ਜੱਲੋਕੇ ਜ਼ਿਲਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਗੁਰਸਾਹਿਬ ਸਿੰਘ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਕਾਰਵਾਈ ਦੇ ਹਿੱਸੇ ਵਜੋਂ ਪਟਵਾਰੀ ਵਿਰੁੱਧ ਦੋਸ਼ ਤੈਅ ਕੀਤੇ ਗਏ ਹਨ।

ਕਿਸ ਕਾਨੂੰਨ ਦੇ ਤਹਿਤ ਪਟਵਾਰੀ 'ਤੇ ਹੋਈ ਕਾਰਵਾਈ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪਟਵਾਰੀ ਨੇ ਉਸ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਉਸ ਤੋਂ 42 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਹੈ। ਦੱਸ ਦੇਈਏ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਸਨ। ਰਿਪੋਰਟ ਦੇ ਆਧਾਰ 'ਤੇ ਦੋਸ਼ੀ ਪਟਵਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ