ਮੋਹਾਲੀ 'ਚ ਪੀਸੀਆਰ ਮੁਲਾਜ਼ਮ ਨਿਕਲਿਆ ਲੁਟੇਰਾ, ਸਾਥੀ ਨਾਲ ਮਿਲ ਕੇ ਮੈਡੀਕਲ ਸਟੋਰ ਮਾਲਕ ਨਾਲ ਕੀਤੀ ਖੋਹ 

ਪੁਲਿਸ ਨੇ ਦੋਵਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 140(2), 308(5), 351(2), 61(2) ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਸਐਸਪੀ ਦੀਪਕ ਪਾਰਿਖ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੋੜ ਪੈਣ 'ਤੇ ਹੋਰ ਧਾਰਾਵਾਂ ਜੋੜੀਆਂ ਜਾ ਸਕਦੀਆਂ ਹਨ।

Courtesy: ਮੋਹਾਲੀ 'ਚ ਐਸਐਸਪੀ ਨੇ ਪ੍ਰੈੱਸ ਕਾਨਫਰੰਸ ਕੀਤੀ

Share:

ਮੋਹਾਲੀ 'ਚ ਪੁਲਿਸ ਦੀ ਪੀਸੀਆਰ ਪਾਰਟੀ ਦੇ ਇੱਕ ਕਰਮਚਾਰੀ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਪਹਿਲਾਂ ਮੈਡੀਕਲ ਸਟੋਰ ਦੇ ਮਾਲਕ ਤੋਂ ਦਵਾਈਆਂ ਖਰੀਦੀਆਂ। ਫਿਰ ਪਿਸਤੌਲ ਦੀ ਨੋਕ 'ਤੇ ਸਟੋਰ ਮਾਲਕ ਨੂੰ ਧਮਕਾ ਕੇ ਝੂਠਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਅਤੇ 1 ਲੱਖ ਰੁਪਏ ਲੁੱਟ ਲਏ। ਇਸਤੋਂ ਬਾਅਦ ਵੀ ਉਹ ਪੀੜਤ ਨੂੰ ਪਰੇਸ਼ਾਨ ਕਰਦੇ ਰਹੇ। ਜਦੋਂ ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਉਦੈ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂਕਿ ਦੂਜਾ ਦੋਸ਼ੀ ਪੁਲਿਸ ਕਰਮਚਾਰੀ ਜਸਬੀਰ ਸਿੰਘ ਹਾਲੇ ਫਰਾਰ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 140(2), 308(5), 351(2), 61(2) ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਸਐਸਪੀ ਦੀਪਕ ਪਾਰਿਖ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੋੜ ਪੈਣ 'ਤੇ ਹੋਰ ਧਾਰਾਵਾਂ ਜੋੜੀਆਂ ਜਾ ਸਕਦੀਆਂ ਹਨ।

ਪਿਸਤੌਲ ਦੀ ਨੋਕ 'ਤੇ ਉਸਤੋਂ 1 ਲੱਖ ਰੁਪਏ ਖੋਹ ਲਏ

ਖਰੜ ਦੀ ਗਿਲਕੋ ਵੈਲੀ ਦੇ ਵਸਨੀਕ ਅਤੇ ਸਵਰਾਜ ਨਗਰ ਵਿੱਚ ਮੈਡੀਕਲ ਸਟੋਰ ਚਲਾਉਣ ਵਾਲੇ ਪਰਮਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀ ਪਹਿਲਾਂ ਉਸਦੀ ਦੁਕਾਨ 'ਤੇ ਆਇਆ ਅਤੇ ਫਿਰ ਪਿਸਤੌਲ ਦੀ ਨੋਕ 'ਤੇ ਉਸਤੋਂ 1 ਲੱਖ ਰੁਪਏ ਖੋਹ ਲਏ। ਬਾਅਦ ਵਿੱਚ ਉਨ੍ਹਾਂ ਨੇ ਹੋਰ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ ਅਤੇ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਦੂਜਾ ਫਰਾਰ ਹੈ। ਐਸਐਸਪੀ ਨੇ ਕਿਹਾ ਕਿ ਦੋਸ਼ੀ ਨੇ ਇਸੇ ਤਰ੍ਹਾਂ ਕਈ ਹੋਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੋ ਸਕਦਾ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨਾਲ ਅਜਿਹੀ ਘਟਨਾ ਵਾਪਰੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਐਸਐਸਪੀ ਨੇ ਇਹ ਵੀ ਦੱਸਿਆ ਕਿ ਮੁੱਖ ਦੋਸ਼ੀ ਕਈ ਦਿਨਾਂ ਤੋਂ ਗੈਰਹਾਜ਼ਰ ਸੀ ਅਤੇ ਇਸ ਮਾਮਲੇ ਵਿੱਚ ਪਹਿਲਾਂ ਹੀ ਰਿਪੋਰਟ ਦਰਜ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ