Audi Car Accident: ਤਿੰਨ ਲੋਕਾਂ ਦੀ ਜਾਨ ਲੈਣ ਵਾਲਾ ਨਿਕਲਿਆ ਪੁਲਿਸ ਮੁਲਾਜ਼ਮ, ਛੁੱਟੀ 'ਤੇ ਜਾਂਦੇ ਸਮੇਂ ਵਾਪਰਿਆ ਸੀ ਹਾਦਸਾ

Audi Car Accident:ਔਡੀ ਕਾਰ ਨਾਲ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਜਾਨ ਲੈਣ ਵਾਲਾ ਪੁਲਿਸ ਵਾਲਾ ਨਿਕਲਿਆ। ਮੁਲਜ਼ਮ ਛੁੱਟੀ 'ਤੇ ਘਰ ਜਾ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ।  ਪੁਲਿਸ ਮੁਲਾਜ਼ਮ ਜਲੰਧਰ ਦੇ ਪੀਏਪੀ ਕੰਪਲੈਕਸ ਵਿੱਚ ਤਾਇਨਾਤ ਹੈ ਅਤੇ ਟ੍ਰੇਨਿੰਗ ਲੈ ਰਿਹਾ ਹੈ। 

Share:

Audi Car Accident: ਜਲੰਧਰ ਜ਼ਿਲ੍ਹੇ ਦੇ ਪਿੰਡ ਵਿਧੀਪੁਰ ਨੇੜੇ ਮੰਗਲਵਾਰ ਬੀਤੀ ਦੇਰ ਰਾਤ ਇੱਕ ਔਡੀ ਕਾਰ ਨਾਲ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਮੁਲਜ਼ਮ ਕਾਰ ਛੱਡ ਕੇ ਫਰਾਰ ਹੋ ਗਏ। ਇਸ ਦਰਦਨਾਕ ਸੜਕ ਹਾਦਸੇ 'ਚ ਭੱਜਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਅਸਲ ਵਿੱਚ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਵੀ ਪੁਲਿਸ ਮੁਲਾਜ਼ਮ ਹੀ ਨਿਕਲਿਆ। ਥਾਣਾ ਇੰਚਾਰਜ ਮਕਸੂਦ ਨੇ ਦੱਸਿਆ ਕਿ ਪੀਏਪੀ ਕੰਪਲੈਕਸ ਵਿੱਚ ਤਾਇਨਾਤ ਗੁਰਪ੍ਰੀਤ ਸਿੰਘ ਇਸ ਸਮੇਂ ਟ੍ਰੇਨਿੰਗ ਲੈ ਰਿਹਾ ਸੀ ਅਤੇ ਛੁੱਟੀ ਲੈ ਕੇ ਬਟਾਲਾ ਸਥਿਤ ਆਪਣੇ ਘਰ ਗਿਆ ਸੀ ਕਿ ਰਸਤੇ ਵਿੱਚ ਹਾਦਸੇ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ।

ਗ੍ਰਿਫ਼ਤਾਰੀ ਹੋਣ ਤੱਕ ਪਰਿਵਾਰ ਨੇ ਕੀਤਾ ਸੀ ਪੋਸਟਮਾਰਟਮ ਨਾ ਕਰਵਾਉਣ ਦਾ ਐਲਾਨ

ਜਲੰਧਰ ਦੇ ਥਾਣਾ ਇੰਚਾਰਜ ਮਕਸੂਦ ਨੇ ਦੱਸਿਆ ਕਿ ਇਸ ਦਰਦਨਾਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹਨਾ ਤਾਂ ਪੋਸਟਮਾਰਟਮ ਕਰਨਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ। ਪੁਲਿਸ ਨੇ ਇਨ੍ਹਾਂ ਨੂੰ ਟੀਮਾਂ ਬਣਾ ਕੇ ਬਟਾਲਾ, ਗੁਰਦਾਸਪੁਰ ਅਤੇ ਹੋਰ ਕਈ ਇਲਾਕਿਆਂ ਵਿੱਚ ਭੇਜ ਦਿੱਤਾ। ਪਰ ਮੁਲਜ਼ਮ ਨੂੰ ਰਾਤ ਕਰੀਬ 11 ਵਜੇ ਜਲੰਧਰ ਤੋਂ ਹੀ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਅੱਜ ਕੀਤਾ ਜਾਵੇਗਾ ਪੰਕਜ ਦਾ ਅੰਤਿਮ ਸਸਕਾਰ 

ਸੜਕ ਹਾਦਸੇ ਵਿੱਚ ਮਾਰੇ ਗਏ ਪੰਕਜ ਦੇ ਪਿਤਾ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁਲਿਸ ਵਿਭਾਗ ਨੇ ਉਸਨੂੰ ਇਨਸਾਫ਼ ਦਿਵਾਇਆ ਹੈ। ਪੰਕਜ ਦਾ ਅੰਤਿਮ ਸਸਕਾਰ ਅੱਜ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੁਲਿਸ ਵਿਭਾਗ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ