Punjab : ਗੁਲਜ਼ਾਰ ਕਾਲਜ 'ਚ ਕਸ਼ਮੀਰੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ 'ਚ ਮੌਤ 

ਵਿਦਿਆਰਥੀ ਹੋਸਟਲ ਦੇ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਹੀ ਮੌਤ ਹੋ ਗਈ। ਮ੍ਰਿਤਕ ਜੰਮੂ ਕਸ਼ਮੀਰ ਦੇ ਬਾਰਾਮੁੱਲਾ ਦਾ ਰਹਿਣ ਵਾਲਾ ਸੀ।

Share:

ਹਾਈਲਾਈਟਸ

  • ਬਾਰਿਕ ਦੇ ਕਮਰੇ 'ਚ ਰਹਿਣ ਵਾਲੇ ਵਿਦਿਆਰਥੀਆਂ ਨੇ ਰੌਲਾ ਪਾਇਆ
  • ਪਰਿਵਾਰਕ ਮੈਂਬਰ ਜੰਮੂ-ਕਸ਼ਮੀਰ ਤੋਂ ਆ ਰਹੇ ਹਨ

ਕ੍ਰਾਇਮ ਨਿਊਜ਼। ਖੰਨਾ ਦੇ ਜੀਟੀ ਰੋਡ ਲਿਬੜਾ ਸਥਿਤ ਗੁਲਜ਼ਾਰ ਕਾਲਜ ਵਿਖੇ ਇੱਕ ਕਸ਼ਮੀਰੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਬੀ.ਟੈਕ ਫਾਈਨਲ ਸਮੈਸਟਰ ਦਾ ਇਹ ਵਿਦਿਆਰਥੀ ਹੋਸਟਲ ਦੇ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਜਦੋਂ ਤੱਕ ਉਸਨੂੰ ਖੰਨਾ ਸਿਵਲ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਜੰਮੂ-ਕਸ਼ਮੀਰ ਦੇ ਬਾਰਾਮੁੱਲਾ ਦੇ ਰਹਿਣ ਵਾਲੇ ਬਾਰਿਕ ਹੁਸੈਨ ਵਜੋਂ ਹੋਈ।

ਬਾਰਿਕ ਅਚਾਨਕ ਕਮਰੇ ਅੰਦਰ ਡਿੱਗਿਆ

ਕਾਲਜ ਦੇ ਹੋਰ ਕਸ਼ਮੀਰੀ ਵਿਦਿਆਰਥੀਆਂ ਨੇ ਦੱਸਿਆ ਕਿ ਬਾਰਿਕ ਉਨ੍ਹਾਂ ਤੋਂ ਵੱਖ ਰਹਿੰਦਾ ਸੀ। ਉਸਦੇ ਦੂਜੇ ਰਾਜਾਂ ਦੇ ਵਿਦਿਆਰਥੀ ਰੂਮਮੇਟ ਸਨ। ਬੁੱਧਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਖਾਣਾ ਖਾਣ ਤੋਂ ਬਾਅਦ ਬਾਰਿਕ ਕਮਰੇ 'ਚ ਚਲਾ ਗਿਆ ਸੀ। ਉਹ ਬਿਲਕੁਲ ਠੀਕ ਸੀ। ਵੀਰਵਾਰ ਸਵੇਰੇ ਬਾਰਿਕ ਦੇ ਕਮਰੇ 'ਚ ਰਹਿਣ ਵਾਲੇ ਵਿਦਿਆਰਥੀਆਂ ਨੇ ਰੌਲਾ ਪਾਇਆ ਕਿ ਬਾਰਿਕ ਅਚਾਨਕ ਡਿੱਗ ਗਿਆ ਹੈ। ਬਾਰਿਕ ਨੂੰ ਉਸਦੇ ਰੂਮਮੇਟ ਹੀ ਸਿਵਲ ਹਸਪਤਾਲ ਲੈ ਕੇ ਗਏ। ਉਥੇ ਡਾਕਟਰ ਨੇ ਬਾਰਿਕ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰਕ ਮੈਂਬਰਾਂ ਦੀ ਉਡੀਕ ਕਰ ਰਹੀ ਪੁਲਿਸ

ਡੀਐਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਐਸਐਚਓ ਸਦਰ ਦਵਿੰਦਰਪਾਲ ਸਿੰਘ ਨੂੰ ਕਾਲਜ ਵਿੱਚ ਭੇਜਿਆ ਗਿਆ ਸੀ। ਉਥੋਂ ਜਾਣਕਾਰੀ ਹਾਸਲ ਕੀਤੀ ਹੈ। ਉੱਥੇ ਹੀ ਬਾਰਿਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ ਹੈ। ਪਰਿਵਾਰਕ ਮੈਂਬਰ ਜੰਮੂ-ਕਸ਼ਮੀਰ ਤੋਂ ਆ ਰਹੇ ਹਨ। ਉਨ੍ਹਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ