Punjab Police ਨੇ ਦੋ ਟ੍ਰੈਵਲ ਏਜੰਟਾਂ ਨੂੰ ਕੀਤਾ ਗ੍ਰਿਫਤਾਰ, ਗਲਤ ਤਰੀਕੇ ਨਾਲ ਲੋਕਾਂ ਨੂੰ ਕੰਬੋਡੀਆ ਸਣੇ ਹੋਰ ਦੇਸ਼ਾਂ ਵਿੱਚ ਭੇਜਿਆ, ਪੁਲਿਸ ਰਡਾਰ 'ਤੇ ਕਈ ਏਜੰਟ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜ ਰਹੇ ਸਨ। ਇਹ ਦਾਅਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਦਿੱਤੀ।

Share:

ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਫਰਜ਼ੀ ਤਰੀਕੇ ਨਾਲ ਨੌਜਵਾਨਾਂ ਨੂੰ ਬਾਹਰ ਭੇਜਣ ਵਾਲੇ ਦੋ ਟ੍ਰੈਵਲ ਏਜੰਟਾਂ ਨੂੰ ਗ੍ਰਿਫਾਤਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਉਸ ਦੇ ਭਰਾ ਗੁਰਜੋਧ ਸਿੰਘ ਵਜੋਂ ਹੋਈ ਹੈ। ਉਹ ਮੁਹਾਲੀ ਵਿੱਚ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ। ਉਨ੍ਹਾਂ ਕਿਹਾ ਕਿ ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਲੋਕਾਂ ਨਾਲ ਕਿਸੇ ਵੀ ਪੱਧਰ 'ਤੇ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ।

ਜ਼ਰੂਰਤਮੰਦ ਲੋਕਾਂ ਨੂੰ ਬਣਾਇਆ ਸ਼ਿਕਾਰ 

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਭੋਲੇ ਭਾਲੇ ਲੋਕਾਂ ਨੂੰ ਡਾਟਾ ਐਂਟਰੀ ਨੌਕਰੀ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਲਿਜਾਂਦੇ ਸਨ। ਕੰਬੋਡੀਆ ਦੇ ਮੀਮ ਰੀਪ ਪਹੁੰਚਣ 'ਤੇ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਗਏ ਸਨ। ਫਿਰ ਉਨ੍ਹਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।

ਸਾਈਬਰ ਗੁਲਮੀ ਦਾ ਸ਼ਿਕਾਰ ਹੋਏ ਕਈ ਨੌਜਵਾਨ 

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਧੋਖੇ ਨਾਲ ਭੇਜਿਆ ਹੈ। ਜਿੱਥੇ ਉਹ ਭਾਰਤੀਆਂ ਦੇ ਨਾਲ ਸਾਈਬਰ ਸਕੈਮਿੰਗ ਸੈਂਟਰਾਂ ਵਿੱਚ ਕੰਮ ਕਰਨ ਲਈ ਮਜਬੂਰ ਹਨ। ਸਾਈਬਰ ਗ਼ੁਲਾਮੀ ਵਿੱਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਹਾਸਲ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੀੜਤ ਭਾਰਤੀ ਦੂਤਾਵਾਸ ਦੇ ਸੰਪਰਕ 'ਚ ਆਏ 

ਡੀਜੀਪੀ ਨੇ ਦੱਸਿਆ ਕਿ ਪੀੜਤਾ ਦੇ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਦੀ ਸੂਚਨਾ ਮਿਲਣ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ ਦੀ ਧਾਰਾ 370, 406, 420 ਅਤੇ 120 ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ