ਪੰਜਾਬ ਪੁਲਿਸ ਦਾ ASI ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ  

ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

Courtesy: ਰਿਸ਼ਵਤ ਲੈਂਦੇ ਏਐਸਆਈ ਨੂੰ ਗ੍ਰਿਫਤਾਰ ਕੀਤਾ ਗਿਆ

Share:

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਕਥਿਤ ਮੁਲਜ਼ਮ ਨੂੰ ਵਿਜੀਲੈਂਸ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਰੰਗੇ ਹੱਥੀਂ ਕਾਬੂ ਕੀਤਾ। 

ਪੁਲਿਸ ਕੇਸ 'ਚ ਮਦਦ ਕਰਨ ਬਦਲੇ ਰਿਸ਼ਵਤ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ 'ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।

ਭਲਕੇ ਕੀਤਾ ਜਾਵੇਗਾ ਪੇਸ਼ 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਕੇਸ 'ਚ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਰਣਜੀਤ ਸਿੰਘ ਤੋਂ ਬਿਨ੍ਹਾਂ ਕਿਸੇ ਹੋਰ ਦੀ ਭੂਮਿਕਾ ਹੈ ਜਾਂ ਨਹੀਂ। 

ਇਹ ਵੀ ਪੜ੍ਹੋ